'ਸਿਆਸੀ ਦਲ ਕਰਨ ਪੰਜਾਬ ਦੇ ਭਵਿੱਖ ਦੀ ਚਿੰਤਾ' - ਕੈਪਟਨ ਅਮਰਿੰਦਰ ਸਿੰਘ
ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਦੇ ਨਵੀਂ ਪਾਰਟੀ ਬਣਾਉਣ ਦੇ ਫੈਸਲੇ ’ਤੇ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਜੋ ਸਨਮਾਨ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਅਤੇ ਉਨ੍ਹਾਂ ਦੇ ਪਰਿਵਾਰ ਨੇ ਦਿੱਤਾ ਹੈ ਉਸ ਬਾਰੇ ਕੈਪਟਨ ਸਾਬ੍ਹ ਜਾਣਦੇ ਹੀ ਹਨ। ਅੱਜ ਦੇ ਸਮੇਂ ਚ ਨਾਰਾਜਗੀ ਹਰ ਘਰ ਚ ਹੁੰਦੀ ਹੈ ਪਰ ਮੈ ਇਹ ਸਮਝਦਾ ਹਾਂ ਕਿ ਜੇਕਰ ਉਸੇ ਘਰ ਚ ਸੁਰਾਖ ਕੀਤਾ ਜਾਵੇ ਅਤੇ ਉਸਦਾ ਹੀ ਨੁਕਸਾਨ ਪਹੁੰਚਾਇਆ ਜਾਵੇ ਤਾਂ ਵਿਅਕਤੀ ਦੀ ਸੋਚ ਬਾਰੇ ਲੋਕਾਂ ਨੂੰ ਪਤਾ ਲੱਗਣ ਲੱਗ ਜਾਂਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਸਿਆਸਤ ਤੋਂ ਉੱਤੇ ਉੱਠ ਕੇ ਸਾਨੂੰ ਸਾਰਿਆਂ ਨੂੰ ਪੰਜਾਬ ਦੇ ਭਵਿੱਖ ਦੀ ਚਿੰਤਾ ਕਰਨੀ ਚਾਹੀਦੀ ਹੈ।