ਨਾਈਟ ਕਰਫਿਊ ਦੀ ਪਾਲਣਾ ਕਰਵਾਉਣ ਲਈ ਪੁਲਿਸ ਸਖ਼ਤ - ਕਰਫਿਊ ਦੀ ਪਾਲਣਾ
ਸ੍ਰੀ ਅਨੰਦਪੁਰ ਸਾਹਿਬ: ਕੋਰੋਨਾ ਮਹਾਂਮਾਰੀ ਦੇ ਕਾਰਨ ਪੰਜਾਬ ਸਰਕਾਰ ਵੱਲੋਂ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫਿਊ ਲਗਾਇਆ ਗਿਆ ਹੈ। ਜਿਸ ਦਾ ਲੋਕ ਪਾਲਣ ਕਰ ਰਹੇ ਹਨ, ਪਰ ਕੁਝ ਲੋਕ ਇਸ ਦੀ ਉਲੰਘਣਾ ਵੀ ਕਰ ਰਹੇ ਹਨ ਜਿਸ ਕਾਰਨ ਪੁਲਿਸ ਨੇ ਵੀ ਸਖਤਾਈ ਕੀਤੀ ਹੋਈ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਲੋਕ ਖੁਦ ਹੀ ਸਰਕਾਰ ਤੇ ਪ੍ਰਸ਼ਾਸਨ ਦਾ ਸਾਥ ਦੇ ਰਹੇ ਹਨ ਤੇ ਕੋਰੋਨਾ ਨਿਯਮਾਂ ਦੀ ਪਾਲਣਾ ਕਰ ਰਹੇ ਹਨ। ਉਥੇ ਹੀ ਉਹਨਾਂ ਨੇ ਕਿਹਾ ਜੋ ਲੋਕ ਇਸ ਦੀ ਪਾਲਣਾ ਨਹੀਂ ਕਰ ਰਹੇ ਉਹਨਾਂ ਦੇ ਚਲਾਨ ਕੱਟੇ ਜਾ ਰਹੇ ਹਨ।