ਦਿੱਲੀ ਵਿਖੇ ਹੋਈ ਹਿੰਸਾ ਤੋਂ ਬਾਅਦ ਸੰਗਰੂਰ 'ਚ ਕਈ ਵਿਦਿਆਰਥੀ ਜਥੇਬੰਦੀਆਂ ਨੇ ਕੀਤਾ ਵਿਰੋਧ - ਸੀਏਏ
ਦਿੱਲੀ ਵਿਖੇ ਹੋਈ ਹਿੰਸਾ ਤੋਂ ਬਾਅਦ ਪੰਜਾਬ ਦੇ ਸੰਗਰੂਰ ਵਿੱਚ ਕਈ ਵਿਦਿਆਰਥੀ ਜਥੇਬੰਦੀਆਂ ਇਸ ਹਿੰਸਾ ਦਾ ਵਿਰੋਧ ਕਰ ਰਹੀਆਂ ਹਨ। ਅਤੇ ਜਿਸ ਤਰ੍ਹਾਂ ਮੁਸਲਮਾਨ ਭਾਈਚਾਰੇ ਦੇ ਭੈਣਾਂ ਭਰਾਵਾਂ ਨੂੰ ਮਾਰਿਆ ਜਾ ਰਿਹਾ ਜਾਂ ਘਰਾਂ ਵਿੱਚ ਅੱਗ ਲਗਾਈ ਜਾ ਰਹੀ ਹੈ, ਇਸ ਨੂੰ ਲੈ ਕੇ ਵਿਦਿਆਰਥੀ ਵਿਰੋਧ ਕਰ ਰਹੇ ਹਨ। ਦਿੱਲੀ ਦੀਆਂ ਸੜਕਾਂ 'ਤੇ ਕਈ ਦਿਨਾਂ ਤੋਂ ਅੱਗ ਲਗਾਉਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਅਤੇ ਪੁਲਿਸ ਵੀ ਇਸ ਵਿੱਚ ਜਖ਼ਮੀ ਹੋ ਰਹੀ ਹੈ ਅਤੇ ਇਸ ਦੇ ਨਾਲ ਹੀ ਪੁਲਿਸ ਕਰਮਚਾਰੀ ਦੇ ਮਰਨ ਦੀ ਖ਼ਬਰ ਵੀ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਇਸ ਹਿੰਸਾ ਦਾ ਵਿਰੋਧ ਹੋਣਾ ਸ਼ੁਰੂ ਹੋ ਚੁੱਕਿਆ ਹੈ ਅਤੇ ਸੜਕਾਂ ਤੇ ਸਟੂਡੈਂਟ ਯੂਨੀਅਨ ਅਤੇ ਦੂਜੀ ਜਥੇਬੰਦੀਆਂ ਨੇ ਕੇਂਦਰ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ ਹੈ ਅਤੇ ਉਨ੍ਹਾਂ ਕਹਿਣਾ ਹੈ ਕਿ ਸਰਕਾਰ ਜਾਣ-ਬੁੱਝ ਕੇ ਦਿੱਲੀ ਵਿੱਚ ਮੁਸਲਮਾਨਾਂ ਉੱਤੇ ਹਮਲੇ ਕਰਵਾ ਰਹੀ ਹੈ।