ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਕੀਤਾ ਰੋਸ ਪ੍ਰਦਰਸ਼ਨ - ਸਿੱਖਿਆ 'ਤੇ ਜੀਐਸਟੀ
ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਨਵੀਂ ਸਿੱਖਿਆ ਨੀਤੀ ਤਹਿਤ ਸਿੱਖਿਆ 'ਤੇ ਲਗਾਏ ਜੀਐਸਟੀ ਨੂੰ ਲੈ ਕੇ ਅਤੇ ਯੂਨੀਵਰਸਿਟੀਆਂ ਵੱਲੋਂ ਵਸੂਲੀਆਂ ਜਾ ਰਹੀਆਂ ਫੀਸਾਂ ਦੇ ਵਿਰੋਧ ਵਿੱਚ ਯੂਨੀਵਰਸਿਟੀ ਗੇਟ ਦੇ ਅੱਗੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਿੱਖਿਆ 'ਤੇ ਲਗਾਏ ਜੀਐਸਟੀ ਦੇ ਫੈਸਲੇ ਵਾਪਸ ਲਿਆ ਜਾਵੇ ਅਤੇ ਕਿਹਾ ਕਿ ਜਦੋਂ ਤੱਕ ਕਲਾਸਾਂ ਸ਼ੁਰੂ ਨਹੀਂ ਹੁੰਦੀਆਂ ਉਦੋਂ ਤੱਕ ਫੀਸਾਂ ਨਾਂ ਲਈਆਂ ਜਾਣ।