ਫ਼ਾਜਿਲਕਾ 'ਚ ਨੌਜਵਾਨ ਜੋੜੇ ਨੇ ਕੀਤੀ ਖ਼ੁਦਕੁਸ਼ੀ - ਅਨਾਜ ਮੰਡੀ ਫ਼ਾਜ਼ਿਲਕਾ
ਫ਼ਾਜਿਲਕਾ: ਸਥਾਨਕ ਸ਼ਹਿਰ ਦੀ ਅਨਾਜ ਮੰਡੀ ਵਿੱਚ ਬਣੀ ਝੁੱਗੀ ਝੋਪੜੀ ਵਿੱਚ ਰਹਿਣ ਵਾਲੀ ਨੌਜਵਾਨ ਲੜਕੀ ਤੇ ਇੱਕ ਲੜਕੇ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਨਗਰ ਥਾਣਾ ਪੁਲਿਸ ਵਲੋਂ ਮੌਕੇ ਉੱਤੇ ਪਹੁੰਚ ਕੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਫ਼ਾਜ਼ਿਲਕਾ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਲਈ ਲਿਜਾਇਆ ਗਿਆ। ਇਸ ਬਾਰੇ ਜਾਂਚ ਅਧਿਕਾਰੀ ਕ੍ਰਿਸ਼ਣ ਲਾਲ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਮ੍ਰਿਤਕ ਲੜਕੀ ਦੇ ਪਰਿਵਾਰਿਕ ਮੈਬਰਾਂ ਦੇ ਬਿਆਨਾਂ ਦੇ ਮੁਤਾਬਿਕ ਲੜਕਾ ਲੜਕੀ ਵਲੋਂ ਫ਼ਾਂਸੀ ਦਾ ਫੰਦਾ ਲਾ ਕੇ ਖ਼ੁਦਕੁਸ਼ੀ ਕੀਤੀ ਗਈ ਹੈ ਤੇ ਦੋਹਾਂ ਦਾ ਆਪਸ ਵਿੱਚ ਰਿਸ਼ਤਾ ਤੈਅ ਹੋਇਆ ਸੀ। ਹਾਲੇ ਤੱਕ ਫਾਂਸੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।