ਸਮਾਣਾ ’ਚ ਵਿਰੋਧੀਆਂ ’ਤੇ ਵਰ੍ਹੇ ਸੁਖਬੀਰ ਬਾਦਲ - ਸਿਰਫ ਕਾਗਜੀ ਕਾਰਵਾਈ ਕੀਤੀ
ਸਮਾਣਾ: ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮਾਣਾ ਵਿਖੇ ਰੈਲੀ ਕੀਤੀ ਗਈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਲੋਕਾਂ ਦੇ ਨਾਲ ਕੀਤੇ ਵਾਅਦੇ ਪੂਰੀ ਕਰਦੀ ਹੈ। ਨਾਲ ਹੀ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸਿਰਫ ਕਾਗਜੀ ਕਾਰਵਾਈ ਕੀਤੀ ਜਾਂਦੀ ਹੈ ਕਿਸੇ ਵੀ ਮੁਲਾਜ਼ਮ ਨੂੰ ਪੱਕੇ ਨਹੀਂ ਕੀਤੇ ਗਏ ਹਨ ਉਹ ਸਿਰਫ ਝੂਠ ਬੋਲ ਰਹੇ ਹਨ।