ਮੋਦੀ ਸਰਕਾਰ ਦੇ ਫੈਸਲੇ ਕਿਸਾਨੀ ਨੂੰ ਕੰਗਾਲ ਕਰ ਦੇਣਗੇ: ਖਹਿਰਾ - ਭੁੱਲਥ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ
ਚੰਡੀਗੜ੍ਹ: ਕੇਂਦਰ ਦੀ ਮੋਦੀ ਸਰਕਾਰ ਨੇ ਪ੍ਰਮੋਸ਼ਨ ਐਂਡ ਫੇਸ਼ੀਲੀਟੇਸ਼ਨ 2020 ਅਤੇ ਫਾਰਮਰਜ਼ ਇਪਰੂਵਮੈਂਟ ਅਤੇ ਪ੍ਰੋਟੈਕਸ਼ਨ ਨੂੰ ਹਰੀ ਝੰਡੀ ਦਿੱਤੀ ਗਈ ਹੈ। ਸਰਕਾਰ ਦੇ ਇਨ੍ਹਾਂ ਫੈਸਲਿਆਂ ਦੀ ਪੰਜਾਬ ਵਿੱਚ ਵਿਰੋਧਤਾ ਵੀ ਸ਼ੁਰੂ ਹੋ ਗਈ ਹੈ। ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਅਤੇ ਹਲਕਾ ਭੁੱਲਥ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਸਰਕਾਰ ਐੱਮਐੱਸਪੀ ਖ਼ਤਮ ਕਰਨ ਜਾ ਰਹੀ ਅਤੇ ਪੂੰਜੀਪਤੀਆਂ ਨੂੰ ਖੁੱਲ੍ਹ ਦੇ ਕੇ ਕਿਸਾਨੀ ਨੂੰ ਖ਼ਤਮ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਇਸ ਤਰ੍ਹਾਂ ਕਰਕੇ ਸਰਕਾਰ ਸੰਘੀ ਢਾਂਚੇ ਨੂੰ ਵੀ ਖ਼ਤਮ ਕਰਨ ਜਾ ਰਹੀ ਹੈ।