ਕੈਪਟਨ ਅਮਰਿੰਦਰ ਪੰਜਾਬ ਲਈ ਖੇਤਰੀ ਪਾਰਟੀ ਬਣਾਉਣ: ਸੁਖਪਾਲ ਖਹਿਰਾ - Regional Party Punjab
ਚੰਡੀਗੜ੍ਹ: ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਨੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਪਾਸ ਕੀਤੇ ਬਿੱਲ 'ਤੇ ਸੰਤੁਸ਼ਟੀ ਜਤਾਉਂਦਿਆਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸਲਾਹ ਦਿੱਤੀ ਹੈ ਕਿ ਇਸ ਵੇਲੇ ਪੰਜਾਬ ਨੂੰ ਖੇਤਰੀ ਪਾਰਟੀ ਦੀ ਲੋੜ ਹੈ। ਸੁਖਪਾਲ ਖਹਿਰਾ ਨੇ ਕਿਹਾ, "ਕੈਪਟਨ ਅਮਰਿੰਦਰ ਸਿੰਘ ਨੂੰ ਹੁਣ ਦਿੱਲੀ ਦੀਆਂ ਪਾਰਟੀਆਂ ਦਾ ਸਾਥ ਛੱਡਣਾ ਚਾਹੀਦਾ ਹੈ। ਹੁਣ ਉਨ੍ਹਾਂ ਨੂੰ ਪੰਜਾਬ ਲਈ ਇੱਕ ਖੇਤਰੀ ਪਾਰਟੀ ਬਣਾਉਣੀ ਚਾਹੀਦੀ ਹੈ ਤੇ ਜੋ ਥਾਂ ਅਕਾਲੀ ਦਲ ਨੇ ਖਾਲੀ ਕੀਤੀ ਹੈ ਉਸ ਨੂੰ ਭਰਨਾ ਚਾਹੀਦਾ ਹੈ।"