ਕਿਸਾਨਾਂ ਦੀ ਹਮਾਇਤ 'ਤੇ ਆਏ ਟਕਸਾਲੀ, ਬ੍ਰਹਮਪੁਰਾ ਨੇ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਕੀਤੀ ਮੰਗ - ਮੋਦੀ ਸਰਕਾਰ
ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੇ ਇੱਥੇ ਆਪਣੀ ਇੱਕ ਮੀਟਿੰਗ ਪਾਰਟੀ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਦੀ ਅਗਵਾਈ ਵਿੱਚ ਕੀਤੀ। ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਸਾਨੀ ਸੰਘਰਸ਼ ਦੀ ਹਮਾਇਤ ਕੀਤੀ ਅਤੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੇਂਦਰ ਦੀ ਮੋਦੀ ਸਰਕਾਰ ਤੋਂ ਕੀਤੀ।