Sweepers strike: ਸਫਾਈ ਸੇਵਕਾਂ ਵੱਲੋਂ ਅਰਥੀ ਫੂਕ ਮੁਜ਼ਹਾਰਾ
ਗੁਰਦਾਸਪੁਰ: ਕਸਬਾ ਕਾਦੀਆਂ ਵਿਖੇ ਸਫਾਈ ਕਰਮਚਾਰੀ ਯੂਨੀਅਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਸਮੂਹ ਸਫਾਈ ਕਰਮਚਾਰੀ ਯੂਨੀਅਨ ਦੇ ਸਫਾਈ ਸੇਵਕਾਂ ਵੱਲੋਂ ਕੈਪਟਨ ਸਰਕਾਰ ਦੀ ਅਰਥੀ ਨੂੰ ਮੋਢਿਆਂ ’ਤੇ ਚੁੱਕ ਕੇ ਪੂਰੇ ਸ਼ਹਿਰ ਦੇ ਵਿੱਚ ਰੋਸ ਮਾਰਚ ਕੀਤਾ ਗਿਆ ਅਤੇ ਅਖੀਰ ਵਿੱਚ ਸਥਾਨਕ ਪ੍ਰਭਾਕਰ ਚੌਕ ਵਿੱਚ ਪੁਤਲਾ ਸਾੜ ਕੇ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਸਫਾਈ ਕਰਮਚਾਰੀ ਯੂਨੀਅਨ ਨੇ ਪੰਜਾਬ ਸਰਕਾਰ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਾ ਹੋਇਆ ਤਾਂ ਆਉਣ ਵਾਲੇ ਸਮੇਂ ਵਿੱਚ ਇਸੇ ਤਰ੍ਹਾਂ ਹੀ ਉਹਨਾਂ ਦਾ ਸੰਘਰਸ਼ ਨਿਰੰਤਰ ਜਾਰੀ ਰਹੇਗਾ।