Sweepers Strike: ਘੰਟਾ ਘਰ ਚੋਕ ’ਚ ਸਾੜਿਆ ਮੁੱਖ ਮੰਤਰੀ ਦਾ ਪੁਤਲਾ - ਕੈਪਟਨ ਅਮਰਿੰਦਰ ਸਿੰਘ
ਹੁਸ਼ਿਆਰਪੁਰ: ਸਫਾਈ ਸੇਵਕਾਂ (Sweepers Strike) ਦੀ ਹੜਤਾਲ 29ਵੇਂ ਦਿਨ ਵਿੱਚ ਦਾਖਿਲ ਹੋ ਗਈ ਹੈ ਤੇ ਇਸ ਦੌਰਾਨ ਕਰਮਚਾਰੀਆਂ ਨੇ ਘੰਟਾ ਘਰ ਚੋਕ ਵਿੱਚ ਜ਼ਬਰਦਸਤ ਪ੍ਰਦਰਸ਼ਨ ਕਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਸਾੜਿਆ। ਇਸ ਮੌਕੇ ਪ੍ਰਧਾਨ ਕਲਵੰਤ ਸਿੰਘ ਸੈਣੀ ਨੇ ਕਿਹਾ ਕਿ ਕਰਚਾਰੀਆਂ ਦੀ ਹੜਤਾਲ 29 ਦਿਨ ਵਿੱਚ ਸ਼ਾਮਿਲ ਹੋ ਗਈ ਹੈ, ਪਰ ਪੰਜਾਬ ਸਰਕਾਰ ਉੱਤੇ ਇਸ ਦਾ ਕੋਈ ਅਸਰ ਨਹੀਂ ਹੋ ਰਿਹਾ ਹੈ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਮਨ ਵਿੱਚ ਇੱਕ ਭੁਲੇਖਾ ਹੈ ਤੇ ਉਹ ਜਲਦੀ ਹੀ ਦੂਰ ਕਰ ਦਿੱਤਾ ਜਾਵੇਗਾ।