ਤਰਨ ਤਾਰਨ ਪੁਲਿਸ ਨੇ 2 ਲੁਟੇਰਿਆਂ ਨੂੰ ਕੀਤਾ ਕਾਬੂ - ਤਰਨ ਤਾਰਨ
ਤਰਨ ਤਾਰਨ: ਸਥਾਨਕ ਪੁਲਿਸ ਨੇ ਬੀਤੀ ਰਾਤ ਨਾਕਾਬੰਦੀ ਦੌਰਾਨ ਵੱਖ-ਵੱਖ ਸਥਾਨਾਂ ਤੋਂ 4 ਵਿਅਕਤੀਆਂ ਕੋਲੋਂ 5 ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ। ਇਹ ਨੌਜਵਾਨ ਪਿੰਡਾਂ ਵਿੱਚ ਛੋਟੀਆਂ ਸੜਕਾਂ 'ਤੇ ਆਉਂਦੇ-ਜਾਂਦੇ ਲੋਕਾਂ ਨਾਲ ਪਿਸਤੌਲ ਦੀ ਨੋਕ 'ਤੇ ਲੁੱਟ ਖੋਹ ਕਰਦੇ ਸਨ। ਪੁਲਿਸ ਵੱਲੋਂ ਇਸ ਗਿਰੋਹ ਨੂੰ ਕਾਬੂ ਕਰ ਲਿਆ ਸੀ। ਪੁਲਿਸ ਨੇ ਮਾਣਯੋਗ ਉੱਚ ਅਦਾਲਤ ਵਿੱਚ ਪੇਸ਼ ਕਰ ਇਨ੍ਹਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ।