ਤਰਨ ਤਾਰਨ ਪੁਲਿਸ ਨੇ ਮਾਸਕ ਨਾ ਪਾਉਣ ਵਾਲਿਆ ਦੇ ਕੱਟੇ ਚਲਾਨ - ਚੌਕੀ ਘਰਿਆਲਾ
ਤਰਨ ਤਾਰਨ: ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੀ ਪੁਲਿਸ ਚੌਕੀ ਘਰਿਆਲਾ ਨੇ ਟੀ-ਪੁਆਇੰਟ ਠੱਠਾ ਮੋੜ ’ਤੇ ਨਾਕਾਬੰਦੀ ਕਰਕੇ ਮਾਸਕ ਨਾ ਪਾਉਣ ਵਾਲਿਆਂ ਦੇ ਚਲਾਨ ਕੱਟੇ ਅਤੇ ਗ਼ਰੀਬਾਂ ਨੂੰ ਮਾਸਕ ਵੰਡੇ ਗਏ। ਇਸ ਮੌਕੇ ਐੱਸ ਆਈ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜੋ ਵਿਅਕਤੀ ਮਾਸਕ ਨਹੀਂ ਪਾ ਰਹੇ ਅਤੇ ਕੁਤਾਹੀ ਵਰਤ ਰਹੇ ਹਨ ਉਨ੍ਹਾਂ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਉਨ੍ਹਾਂ ਦੇ ਚਲਾਨ ਕੀਤੇ ਜਾ ਰਹੇ ਹਨ ਤੇ ਜੋ ਗ਼ਰੀਬ ਵਿਅਕਤੀ ਹਨ ਉਨ੍ਹਾਂ ਨੂੰ ਮੌਕੇ ਤੇ ਮਾਸਿਕ ਵੰਡ ਕੇ ਉਨ੍ਹਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।