ਤਰਨ ਤਾਰਨ: ਰੈਡ ਕਰਾਸ ਸੁਸਾਇਟੀ ਨੇ ਖੂਨਦਾਨ ਕੈਂਪ ਦਾ ਕੀਤਾ ਆਯੋਜਨ - blood donation
ਤਰਨ ਤਾਰਨ: ਰੈੱਡ ਕਰਾਸ ਸੁਸਾਇਟੀ ਨੇ ਸ਼ਹੀਦ ਭਗਤ ਸਿੰਘ ਸੁਸਾਇਟੀ ਦੇ ਸਹਿਯੋਗ ਨਾਲ ਇੱਕ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ 100 ਨੌਜਵਾਨਾਂ ਨੇ ਖੂਨਦਾਨ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਕਰਾਨ ਹਸਪਤਾਲਾਂ ਵਿੱਚ ਖੂਨ ਦੀ ਬਹੁਤ ਲੋੜ ਹੈ। ਇਸ ਲਈ ਇਸ ਕੈਂਪ ਦਾ ਆਯੋਜਨ ਕੀਤਾ ਗਿਆ ਹੈ । ਉਨ੍ਹਾਂ ਇਸ ਕੈਂਪ ਵਿੱਚ ਖੂਨ ਦਾਨ ਕਰਨ ਵਾਲੇ ਸਾਰੇ ਹੀ ਲੋਕਾਂ ਦਾ ਧੰਨਵਾਦ ਕੀਤਾ।