ਸੀਐੱਮ ਚੰਨੀ ਦਾ ਵਿਰੋਧ ਕਰ ਰਹੇ ਬੇਰੁਜ਼ਗਾਰਾਂ ਨੂੰ ਭਜਾ ਭਜਾ ਕੁੱਟਿਆ, ਦੇਖੋ ਵੀਡੀਓ - mansa news
ਮਾਨਸਾ: ਜ਼ਿਲ੍ਹੇ ਵਿਖੇ ਸੀਐੱਮ ਚਰਨਜੀਤ ਸਿੰਘ ਚੰਨੀ ਨੂੰ ਮਾਨਸਾ ਫੇਰੀ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ, ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵੱਲੋਂ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਨੂੰ ਪੰਡਾਲ ਚੋਂ ਬਾਹਰ ਕੱਢਿਆ ਅਤੇ ਉਨ੍ਹਾਂ ਦੇ ਨਾਲ ਕੁੱਟਮਾਰ ਕੀਤੀ ਗਈ। ਪੁਲਿਸ ਪ੍ਰਸ਼ਾਸਨ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਨੂੰ ਪੰਡਾਲ ਚੋਂ ਬਾਹਰ ਕੱਢਕੇ ਉਨ੍ਹਾਂ ਨੂੰ ਡੰਡਿਆਂ ਦੇ ਨਾਲ ਕੁੱਟਿਆ ਗਿਆ। ਬੇਰੁਜ਼ਗਾਰ ਅਧਿਆਪਕਾਂ ਦਾ ਕਹਿਣਾ ਹੈ ਕਿ ਜਦੋ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨ ਲੈਂਦੀ ਉਹ ਆਪਣਾ ਪ੍ਰਦਰਸ਼ਨ ਇਸੇ ਤਰ੍ਹਾਂ ਹੀ ਜਾਰੀ ਰੱਖਣਗੇ।