ਸਿੱਖਿਆ ਮੰਤਰੀ ਦੇ ਘਰ ਬਾਹਰ ਬੇਰੁਜ਼ਗਾਰ ਅਧਿਆਪਕਾਂ ਦਾ ਪ੍ਰਦਰਸ਼ਨ - ਬੇਰੁਜ਼ਗਾਰ ਅਧਿਆਪਕਾਂ
ਜਲੰਧਰ: ਆਪਣੀਆਂ ਮੰਗਾਂ ਨੂੰ ਲੈ ਕੇ ਬੇਰੁਜ਼ਗਾਰ ਅਧਿਆਪਕਾਂ ( Unemployed teachers) ਨੇ ਸਿੱਖਿਆ ਮੰਤਰੀ ਦੇ ਘਰ ਬਾਹਰ ਲਗਾਤਾਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਜਿੱਥੇ ਪੁਲਿਸ ਵੱਲੋਂ ਬੈਰੀਕੈਡ ਲਗਾ ਕੇ ਪ੍ਰਦਰਸ਼ਨਕਾਰੀਆਂ (Unemployed teachers Protest) ਨੂੰ ਰੋਕਿਆ ਜਾ ਰਿਹਾ ਹੈ ਉੱਥੇ ਹੀ ਦੂਜੇ ਪਾਸੇ ਝੜਪ ਦੌਰਾਨ ਮਹਿਲਾ ਪੁਲਿਸ ਕਰਮੀਆਂ ਨੂੰ ਮਾਮੂਲੀਆਂ ਸੱਟਾਂ ਵੀ ਆਈਆਂ। ਇਸ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਚ ਚੋਣ ਜਾਬਤਾ ਲੱਗ ਜਾਵੇਗਾ ਜਦੋ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰਦੀ ਉਹ ਇਸੇ ਤਰੀਕੇ ਦੇ ਨਾਲ ਰੋਸ ਪ੍ਰਦਰਸ਼ਨ ਕਰਦੇ ਰਹਿਣਗੇ।