ਵਾਰਡ ਨੰ: 12 ਫਤਿਹਪੁਰ ਰੋਡ ਦਾ ਕੰਮ ਅਗਲੇ ਹਫ਼ਤੇ ਤੋਂ ਸ਼ੁਰੂ: ਗੋਲਡੀ - ਸਾਬਕਾ ਵਿਧਾਇਕ ਲਵ ਕੁਮਾਰ ਗੋਲ
ਹੁਸ਼ਿਆਰਪੁਰ: ਪਿਛਲੇ ਲੰਮੇ ਸਮੇਂ ਤੋਂ ਗੜ੍ਹਸ਼ੰਕਰ ਦੇ ਵਾਰਡ ਨੰ: 12 ਫਤਿਹਪੁਰ ਰੋਡ 'ਤੇ ਸੀਵਰੇਜ਼ ਬੋਰਡ ਵੱਲੋਂ ਸੜਕ ਪੁੱਟੀ ਹੋਣ ਕਾਰਨ ਉਥੋਂ ਦੇ ਵਸਨੀਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਹੁਣ ਬਰਸਾਤ ਦੇ ਦਿਨਾਂ ਵਿੱਚ ਸੜਕ ਉੱਤੇ ਚਿੱਕੜ ਹੋਣ ਕਰਕੇ ਲੋਕ ਬਹੁਤ ਪ੍ਰੇਸ਼ਾਨ ਸਨ ਪਰ ਹੁਣ ਲੋਕਾਂ ਦੀ ਇਹ ਸਮੱਸਿਆ ਜਲਦ ਹੱਲ ਹੋਣ ਜਾ ਰਹੀ ਹੈ ਕਿਉਂਕਿ ਸ਼ਹਿਰ ਦੀ ਇਸ ਸੜਕ ਨੂੰ ਬਣਾਉਣ ਲਈ ਵੀਰਵਾਰ ਨੂੰ ਟੈਂਡਰ ਖੁੱਲ੍ਹ ਚੁੱਕਾ ਹੈ। ਇਸ ਨੂੰ ਬਣਾਉਣ ਦਾ ਕੰਮ ਅਗਲੇ ਹਫ਼ਤੇ ਤੋਂ ਸ਼ੁਰੂ ਹੋ ਰਿਹਾ ਹੈ। ਇਹ ਸ਼ਬਦ ਕਾਂਗਰਸ ਦੇ ਸੂਬਾ ਜਰਨਲ ਸਕੱਤਰ ਅਤੇ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਨੇ ਉਕਤ ਸਥਾਨ 'ਤੇ ਪਹੁੰਚ ਕੇ ਮੁਹੱਲਾ ਨਿਵਾਸੀਆਂ ਦੀ ਮੌਜੂਦਗੀ ਵਿੱਚ ਕਹੇ।