ਅਕਾਲੀ ਦਲ ਅੰਮ੍ਰਿਤਸਰ 8 ਅਗਸਤ ਨੂੰ ਕਰੇਗਾ ਸਿੱਖ ਕੌਮ ਦਾ ਵੱਡਾ ਇਕੱਠ - Sikh community in August 8
ਬਠਿੰਡਾ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਜੀਤ ਸਿੰਘ ਮਾਨ ਬਠਿੰਡਾ ਦੇ ਸਰਕਟ ਹਾਊਸ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਕਿਸੇ ਧਰਮ ਦੀ ਰੱਖਿਆ ਕਰਨ ਲਈ ਉਸ ਧਰਮ ਦਾ ਰਾਜ ਸਥਾਪਤ ਹੋਣਾ ਵੀ ਜ਼ਰੂਰੀ ਹੈ। ਸਿੱਖਾਂ ਦਾ ਆਪਣਾ ਰਾਜ ਸਥਾਪਤ ਨਹੀਂ ਹੋਇਆ ਇਸ ਕਰਕੇ ਉਨ੍ਹਾਂ ਨੂੰ ਇਨਸਾਫ ਨਹੀਂ ਮਿਲ ਰਿਹਾ ਜਦਕਿ ਹਿੰਦੂ ਬਹੁਮਤ ਹੋਣ ਕਾਰਨ ਬਾਬਰੀ ਮਸਜਿਦ ਢਾਹੁਣ ਵਾਲਿਆਂ ਨੂੰ ਵੀ ਮਾਫ ਕਰ ਦਿੱਤਾ ਅਤੇ ਆਪਣਾ ਰਾਮ ਮੰਦਿਰ ਵੀ ਬਣਾ ਲਿਆ। ਇੱਥੋਂ ਤਕ ਕਿ ਪ੍ਰਧਾਨ ਮੰਤਰੀ ਕਿਸੇ ਧਰਮ ਦਾ ਨਹੀਂ ਹੁੰਦਾ ਅਤੇ ਕਿਸੇ ਵੀ ਧਰਮ ਦਾ ਉਹ ਨੀਂਹ ਪੱਥਰ ਨਹੀਂ ਰੱਖ ਸਕਦਾ ਇੱਥੇ ਨਰਿੰਦਰ ਮੋਦੀ ਨੇ ਰਾਮ ਮੰਦਰ ਦਾ ਨੀਂਹ ਪੱਥਰ ਵੀ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਮਾਮਲੇ ਵਿੱਚ ਇਨਸਾਫ ਲੈਣ ਲਈ 2 ਅਗਸਤ ਨੂੰ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ ਅਤੇ 8 ਅਗਸਤ ਨੂੰ ਬਰਗਾੜੀ ਵਿਖੇ ਵੱਡਾ ਇਕੱਠ ਕੀਤਾ ਜਾਵੇਗਾ।