ਸਾਬਕਾ ਵਿਧਾਇਕ ਨੇ ਦਿੱਲੀ ਧਰਨੇ 'ਤੇ ਬੈਠੇ ਕਿਸਾਨਾਂ ਲਈ ਭੇਜੀ ਰਸਦ - Delhi protest
ਬਠਿੰਡਾ:ਖੇਤੀ ਕਾਨੂੰਨਾਂ ਖ਼ਿਲਾਫ ਦਿੱਲੀ ‘ਚ ਮੋਰਚੇ ਲਾ ਕੇ ਬੈਠੇ ਕਿਸਾਨਾਂ ਨੂੰ ਸਮਰਥਨ ਦੇਣ ਲਈ ਪੰਜਾਬ ਵਿੱਚੋ ਵੱਡੀ ਗਿਣਤੀ ਵਿੱਚ ਕਿਸਾਨਾਂ ਦੇ ਨਾਲ ਨਾਲ ਵੱਖ-ਵੱਖ ਸਮਾਜ ਸੇਵੀ ਅਤੇ ਰਾਜਨੀਤੀਕ ਪਾਰਟੀਆਂ ਕਿਸਾਨੀ ਝੰਡੇ ਥੱਲੇ ਜਾ ਰਹੀਆਂ ਹਨ। ਇਸੇ ਲੜੀ ਵਿੱਚ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਦੀ ਅਗਵਾਈ ‘ਚ ਰਾਜਨੀਤੀ ਤੋਂ ਉੱਪਰ ਉੱਠ ਕੇ ਥੱਲੇ ਤਿੰਨ ਬੱਸਾਂ ਵਿੱਚ 150 ਦੇ ਕਰੀਬ ਵਰਕਰਾਂ ਦਾ ਜਥਾ ਮੋਰਚੇ ਵਿੱਚ ਸ਼ਮੂਲੀਅਤ ਕਰਨ ਵਾਸਤੇ ਦਿੱਲੀ ਲਈ ਰਵਾਨਾ ਹੋਇਆ। ਓਥੇ ਭਾਰੀ ਮਾਤਰਾ ਵਿੱਚ ਕਿਸਾਨਾਂ ਦੀ ਵਰਤੋਂ ਲਈ ਰਸਦ ਭੇਜੀ ਗਈ।