ਹਾਈ ਕੋਰਟ ਨੇ ਰੂਨਗਰ ਜ਼ਿਲ੍ਹੇ 'ਚ ਵਸੂਲੇ ਜਾ ਰਹੇ ਗੁੰਡਾ ਟੈਕਸ ਦੀ ਜਾਂਚ ਸੀਬੀਆਈ ਨੂੰ ਦਿੱਤੀ - gunda tax
ਚੰਡੀਗੜ੍ਹ: ਰੂਪਨਗਰ ਜ਼ਿਲ੍ਹੇ ਵਿੱਚ ਵਸੂਲੇ ਜਾ ਰਹੇ ਗੁੰਡਾ ਟੈਕਸ ਨੂੰ ਲੈ ਕੇ ਇੱਕ ਜਨ ਹਿੱਤ ਪਟੀਸ਼ਨ ਦੀ ਸੁਣਵਾਈ ਪੰਜਾਬ ਅਤੇ ਹਰਿਆਣਾ ਉੱਚ ਅਦਾਲਤ ਵਿੱਚ ਹੋਈ। ਇਸ ਸੁਣਵਾਈ ਵਿੱਚ ਅਦਾਲਤ ਨੇ ਇਸ ਸਾਰੇ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੇ ਹੁਕਮ ਦਿੱਤੇ ਹਨ। ਦਰਅਸਲ ਪਟੀਸ਼ਨਕਰਤਾ ਨੇ ਮੰਗ ਕੀਤੀ ਸੀ ਕਿ ਜ਼ਿਲ੍ਹੇ ਦੇ ਮਾਈਨਿੰਗ ਇਲਾਕੇ ਵਿੱਚ ਗੁੰਡਾ ਟੈਕਸ ਦੀ ਵਸੂਲੀ ਹੋ ਰਹੀ ਹੈ। ਇਸ ਨੂੰ ਲੈ ਕੇ ਹੀ ਅਦਾਲਤ ਨੇ ਸੀਬੀਆਈ ਤੋਂ ਪ੍ਰੀਲਿਮਨਰੀ ਜਾਂਚ ਕਰਵਾਉਣ ਦੇ ਹੁਕਮ ਦਿੱਤੇ ਹਨ।