'ਆਪ' ਦੀ ਪ੍ਰੈੱਸ ਕਾਨਫਰੰਸ ਦਾ ਮਾਮਲਾ ਹਾਈ ਕੋਰਟ ਪਹੁੰਚਿਆ - ਵਕੀਲ ਪੀਪੀ ਐੱਸ ਬਾਜਵਾ
ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ 13 ਜੁਲਾਈ ਨੂੰ ਇੱਕ ਪ੍ਰੈੱਸ ਕਾਨਫਰੰਸ ਕੀਤੀ ਸੀ। ਇਸ ਪ੍ਰੈੱਸ ਕਾਨਫਰੰਸ 'ਚ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਸ਼ਾਮਲ ਹੋਏ ਸਨ। ਇਸ ਦੌਰਾਨ ਪੰਜਾਬੀ ਗਾਇਕ ਅਨਮੋਲ ਗਗਨ ਮਾਨ ਵੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਇਸ ਸਾਰੇ ਮਾਮਲੇ ਵਿੱਚ ਕੋਰੋਨਾ ਰੋਕਥਾਮ ਲਈ ਬਣਾਏ ਗਏ ਨਿਯਮਾਂ ਦੀ ਉਲੰਘਣਾ ਹੋਣ ਦੀ ਗੱਲ ਕਰਦੇ ਹੋਏ ਵਕੀਲ ਪੀਪੀ ਐੱਸ ਬਾਜਵਾ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਖ਼ਲ ਕੀਤੀ ਹੈ।