ਅੰਮ੍ਰਿਤਸਰ ਤੋਂ ਆਰੰਭ ਹੋਇਆ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਇਆ ਸੰਪੂਰਨ - ਅੰਮ੍ਰਿਤਸਰ ਤੋਂ ਆਰੰਭ ਹੋਇਆ ਨਗਰ ਕੀਰਤਨ
ਸ੍ਰੀ ਅਨੰਦਪੁਰ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਆਰੰਭ ਹੋਇਆ ਨਗਰ ਕੀਰਤਨ ਖ਼ਾਲਸਈ ਜਾਹੋ ਜਲਾਲ ਤੇ ਜੈਕਾਰਿਆਂ ਦੀ ਗੂੰਜ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਆਏ ਇਸ ਨਗਰ ਕੀਰਤਨ ਦਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜਣ ’ਤੇ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਕੋਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ।