ਮੀਂਹ ਪੈਣ ਨਾਲ ਸ਼ਹਿਰ ਵਾਸਿਆਂ ਨੂੰ ਆਇਆ ਸੁਖ ਦਾ ਸਾਹ - f relief to the people
ਸ੍ਰੂੀ ਫਤਿਹਗੜ੍ਹ ਸਾਹਿਬ: ਪੰਜਾਬ ਦੇ ਵਿੱਚ ਮੌਨਸੂਨ ਸ਼ੁਰੂ ਹੋ ਗਿਆ ਹੈ। ਮੀਂਹ ਪੈਣ ਨਾਲ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਉੱਥੇ ਹੀ ਸ਼ਹਿਰਾਂ ਦੇ ਵਿੱਚ ਪਾਣੀ ਜਮ੍ਹਾਂ ਹੋਣ ਦੇ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਉੱਥੇ ਹੀ ਪੰਜਾਬ ਵਿੱਚ ਲੱਗ ਰਹੇ ਬਿਜਲੀ ਕੱਟਾਂ ਤੋਂ ਵੀ ਲੋਕਾਂ ਨੂੰ ਰਾਹਤ ਮਿਲਣ ਦੀ ਉਮੀਦ ਹੈ। ਮੀਂਹ ਪੈਣ ਨਾਲ ਗੱਲੀਆਂ ਵਿੱਚ ਪਾਣੀ ਇੱਕਠਾ ਹੋ ਗਿਆ ਹੈ। ਜਿਸ ਕਾਰਨ ਪ੍ਰਸ਼ਾਸਨ ਦੇ ਕੰਮ ਕਾਜਾਂ ਉੱਤੇ ਸਵਾਲ ਖੜ੍ਹੇ ਹੋ ਰਹੇ ਹਨ।