ਮੀਂਹ ਵੀ ਨਹੀਂ ਰੋਕ ਸਕਿਆ ਪ੍ਰਦਰਸ਼ਨ - ਜ਼ੋਰਾ ਸਿੰਘ ਨਸਰਾਲੀ
ਬਠਿੰਡਾ: ਨੀਲੇ ਕਾਰਡ ਧਾਰਕ ਅਤੇ ਕੱਟੀਆਂ ਪੈਨਸ਼ਨਾਂ ਦੀ ਮੰਗ ਨੂੰ ਲੈ ਕੇ ਲਗਾਤਾਰ ਸਰਕਾਰ ਖਿਲਾਫ਼ ਪ੍ਰਦਰਸ਼ਨ ਹੋ ਰਹੇ ਹਨ। ਅੱਜ ਪੰਜਾਬ ਖੇਤ ਮਜ਼ਦੂਰ ਵੱਲੋਂ ਵਰ੍ਹਦੇ ਮੀਂਹ 'ਚ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੂਬਾ ਪ੍ਰਧਾਨ ਜ਼ੋਰਾ ਸਿੰਘ ਨਸਰਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗ਼ਰੀਬਾਂ ਦੇ ਕੱਟੇ ਗਏ ਨੀਲੇ ਕਾਰਡ ਅਤੇ ਪੈਨਸ਼ਨ ਬਹਾਲੀ ਦਾ ਵਾਅਦਾ ਕੀਤਾ ਸੀ ਪਰ ਵਾਰ ਵਾਰ ਮੀਟਿੰਗਾਂ ਦੇਣ ਉਪਰੰਤ ਵੀ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ। ਜਿਸ ਦੇ ਰੋਸ ਵਜੋਂ ਅੱਜ ਪੂਰੇ ਪੰਜਾਬ ਵਿੱਚ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਵਿੱਚ ਇਹ ਪ੍ਰਦਰਸ਼ਨ ਹੋਰ ਤੇਜ਼ ਕੀਤੇ ਜਾਣਗੇ।