ਸੰਤ ਕਬੀਰ ਜੀ ਦੇ ਜਨਮ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਹੋਈਆਂ ਨਤਮਸਤਕ - ਸਿੱਖਿਆਵਾਂ ਅਤੇ ਉਪਦੇਸ਼
ਅੰਮ੍ਰਿਤਸਰ: ਸੰਤ ਕਬੀਰ ਜੀ ਦੇ ਜਨਮ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਵੱਡੀ ਗਿਣਤੀ ਵਿੱਚ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ। ਇਸ ਮੌਕੇ ਗੱਲਬਾਤ ਕਰਦਿਆਂ ਐਡੀਸ਼ਨਲ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਦੱਸਿਆ ਕਿ ਭਗਤ ਕਬੀਰ ਜੀ ਦੇ ਜਨਮ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਤ ਕਬੀਰ ਜੀ ਦੀ ਬਾਣੀ ਦਾ ਸਰਵਣ ਕੀਤਾ। ਭਗਤ ਕਬੀਰ ਜੀ ਦੀ ਬਾਣੀ ਸਾਨੂੰ ਨੀਵ ਕੇ ਜਿਊਣ ਦਾ ਉਪਦੇਸ਼ ਦਿੰਦੀ ਹੈ, ਕਿਉਂਕਿ ਨੀਵ ਕੇ ਹਰ ਇੱਕ ਵਸਤੂ ਪ੍ਰਾਪਤ ਕੀਤੀ ਜਾ ਸਕਦੀ ਹੈ। ਜਿਸਦੇ ਚਲਦੇ ਅੱਜ ਦੇ ਸਮੇਂ ਵਿੱਚ ਸਾਨੂੰ ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਉਪਦੇਸ਼ਾਂ ’ਤੇ ਅਮਲ ਕਰ ਜਿਉਣ ਦੀ ਲੋੜ ਹੈ।