ਜਲੰਧਰ ਦੇ ਭਾਰਗੋ ਕੈਂਪ ਵਿਖੇ ਬੇਕਰੀ ਦੀ ਦੁਕਾਨ 'ਚ ਹੋਈ ਚੋਰੀ - Theft at a bakery at Bhargo Camp in Jalandhar
ਜਲੰਧਰ: ਮਾਮਲਾ ਜਲੰਧਰ ਦੇ ਭਾਰਗੋ ਕੈਂਪ ਦਾ ਹੈ, ਜਿਥੇ ਕਿ ਬੀਤੀ ਰਾਤ ਚੋਰਾਂ ਨੇ ਇੱਕ ਬੇਕਰੀ ਨੂੰ ਨਿਸ਼ਾਨਾ ਬਣਾਇਆ ਅਤੇ ਤਾਲੇ ਤੋੜ ਕੇ ਦੁਕਾਨ ਦੇ ਅੰਦਰ ਪਏ ਗੱਲੇ ਚੋਂ ਰੁਪਏ ਅਤੇ ਸੋਨੇ ਨੂੰ ਲੈ ਕੇ ਫ਼ਰਾਰ ਹੋ ਗਏ, ਉੱਥੇ ਜਦੋਂ ਸਵੇਰੇ ਬੇਕਰੀ ਦੇ ਮਾਲਕ ਰਾਕੇਸ਼ ਕੁਮਾਰ ਨੇ ਆ ਕੇ ਦੇਖਿਆ ਤਾਂ ਤਾਲੇ ਟੁੱਟੇ ਹੋਏ ਸਨ ਅਤੇ ਰੁਪਏ ਵੀ ਨਹੀਂ ਸਨ, ਸਾਰਾ ਸਾਮਾਨ ਖਿਲਰਿਆ ਹੋਇਆ ਸੀ। ਬੇਕਰੀ ਦੇ ਮਾਲਕ ਨੇ ਦੱਸਿਆ ਕਿ ਰਾਕੇਸ਼ ਕੁਮਾਰ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਇਸ ਦੇ ਵਿੱਚ 20 ਲੱਖ ਰੁਪਏ ਦੇ ਕਰੀਬ ਦਾ ਨੁਕਸਾਨ ਹੋਇਆ ਹੈ। ਉੱਥੇ ਮੌਕੇ 'ਤੇ ਪੁੱਜੀ ਥਾਣਾ ਭਾਰਗੋ ਕੈਂਪ ਦੀ ਪੁਲਿਸ ਦੇ ਜਾਂਚ ਅਧਿਕਾਰੀ ਗੋਪਾਲ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਤਫ਼ਤੀਸ਼ ਕਰ ਦੋਸ਼ੀ ਨੂੰ ਜਲਦ ਗ੍ਰਿਫ਼ਤਾਰ ਕਰ ਦਿੱਤਾ ਜਾਵੇਗਾ। ਪੁਲਿਸ ਦੇ ਹੱਥ ਸੀਸੀਟੀਵੀ ਫੁਟੇਜ਼ ਲੱਗ ਗਈ ਹੈ, ਪੁਲਿਸ ਦਾ ਕਹਿਣਾ ਹੈ ਕਿ ਇਸ ਸੀਸੀਟੀਵੀ ਆਧਾਰ 'ਤੇ ਦੋਸ਼ੀਆਂ ਦੀ ਪਹਿਚਾਣ ਕਰਕੇ ਜਲਦ ਹੀ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ।