ਭਾਈ ਦਵਿੰਦਰਪਾਲ ਸਿੰਘ ਭੁੱਲਰ ਰਿਹਾਈ: ਸਿਧਾਂਤਕ ਗੁਰਮੁਖ ਪ੍ਰਚਾਰ ਲਹਿਰ ਨੇ ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦਿੱਤਾ ਮੰਗ ਪੱਤਰ - ਵੋਟਾਂ ਨੇੜੇ ਆਉਣ 'ਤੇ ਸਾਰੀਆਂ ਸਿਆਸੀ ਪਾਰਟੀਆਂ
ਅੰਮ੍ਰਿਤਸਰ: ਭਾਈ ਦਵਿੰਦਰਪਾਲ ਸਿੰਘ ਜੀ ਭੁੱਲਰ ਜਿਹਨਾਂ ਦੀ ਰਿਹਾਈ ਦੀ ਫਾਈਲ 11 ਦਸੰਬਰ 2020 ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਮੁੱਖੀ ਆਮ ਆਦਮੀ ਪਾਰਟੀ ਵੱਲੋਂ ਰੱਦ ਕਰ ਦਿੱਤੀ ਗਈ ਹੈ। ਸਿਧਾਂਤਕ ਗੁਰਮੁਖ ਪ੍ਰਚਾਰ ਲਹਿਰ ਵੱਲੋ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਮੰਗ ਪੱਤਰ ਦਿੱਤਾ ਗਿਆ। ਉਹਨਾਂ ਨੇ ਕਿਹਾ ਕਿ ਜਿਸ ਸੰਬੰਧੀ ਧਿਆਨ ਵਿੱਚ ਲਿਆਉਣ ਲਈ ਦੱਸਣਾ ਚਾਹੁੰਦੇ ਹਾਂ ਕਿ ਪੰਜਾਬ ਦੀਆਂ ਵੋਟਾਂ ਨੇੜੇ ਆਉਣ 'ਤੇ ਸਾਰੀਆਂ ਸਿਆਸੀ ਪਾਰਟੀਆਂ ਸਿੱਖਾਂ ਨੂੰ ਵਰਗਲਾਉਣ ਅਤੇ ਆਪਣੇ ਸਿਆਸੀ ਢਾਂਚੇ ਨੂੰ ਕਾਇਮ ਕਰਨ ਵਾਸਤੇ ਹਨ। ਜਿਸ ਵਿੱਚ ਆਮ ਆਦਮੀ ਪਾਰਟੀ ਵੀ ਬਹੁਤ ਜਿਆਦਾ ਸਿੱਖ ਧਰਮ ਪੱਖੀ ਹੋਣ ਦਾ ਦਾਅਵਾ ਕਰ ਰਹੀ ਹੈ। ਜੋ ਕਿ ਇਸ ਗੱਲ ਤੋਂ ਸਪੱਸ਼ਟ ਹੁੰਦਾ ਹੈ ਕਿ ਜੋ ਆਮ ਆਦਮੀ ਨੇ ਦਿੱਲੀ ਤੋਂ ਭੁੱਲਰ ਸਾਹਿਬ ਦੀ ਫਾਈਲ ਨੂੰ ਰੱਦ ਕੀਤਾ ਹੈ। ਉਹ ਸਿੱਖਾਂ ਦੇ ਹੱਕਾਂ ਦੀ ਬਜਾਏ ਸਿੱਖਾਂ ਨੂੰ ਜੇਲ੍ਹਾਂ ਵਿੱਚ ਬੰਦ ਰੱਖਣਾ ਚਾਹੁੰਦੀ ਹੈ। ਦਵਿੰਦਰਪਾਲ ਸਿੰਘ ਭੁੱਲਰ ਆਪਣੀ ਕੋਰਟ ਵੱਲੋਂ ਦਿੱਤੀ ਸਜ਼ਾ ਪੂਰੀ ਕਰਨ ਦੇ ਬਾਵਜੂਦ ਵੀ ਅੱਜ ਜੇਲ੍ਹ ਵਿੱਚ ਬੰਦ ਹਨ। ਅਕਾਲ ਤਖ਼ਤ ਸਾਹਿਬ ਤੋਂ ਮੰਗ ਕਰਦੇ ਹਾਂ ਕਿ ਉਹ ਆਪਣਾ ਧਰਮਪੱਖੀ ਹੋਣ ਦਾ ਸਪੱਸ਼ਟੀਕਰਨ ਅਕਾਲ ਤਖਤ ਸਾਹਿਬ ਤੇ ਲੈਣ ਲਈ ਸਿੱਖ ਪੰਥ ਦੀ ਸਿਰਮੌਰ ਸੰਸਥਾ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਨੂੰ ਬੇਨਤੀ ਕਰਦੇ ਹਾਂ ਕਿ ਇਸ ਗੱਲ ਵੱਲ ਧਿਆਨ ਦੇਣ ਦੀ ਜ਼ਰੂਰਤ ਹੈ।