ਪੰਜਾਬ

punjab

ETV Bharat / videos

ਦਿੱਲੀ ਅੰਦੋਲਨ ’ਚ ਸ਼ਾਮਲ ਹੋਣ ਲਈ ਕਿਸਾਨ ਯੂਨੀਅਰ ਨੇ ਚੁੱਕਿਆ ਇਹ ਕਦਮ - ਕੇਂਦਰ ਸਰਕਾਰ

By

Published : Jul 17, 2021, 9:40 PM IST

ਮਾਨਸਾ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨਾਂ ਦਾ ਦਿੱਲੀ ਦੇ ਵਿੱਚ ਲਗਾਤਾਰ ਅੰਦੋਲਨ ਜਾਰੀ ਹੈ। ਅੰਦੋਲਨ ਦੇ ਵਿੱਚ ਜ਼ਿਆਦਾ ਤੋਂ ਜ਼ਿਆਦਾ ਕਿਸਾਨਾਂ ਅਤੇ ਔਰਤਾਂ ਦੀ ਸ਼ਮੂਲੀਅਤ ਕਰਵਾਉਣ ਦੇ ਲਈ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪਿੰਡਾਂ ਦੇ ਵਿਚ ਮੀਟਿੰਗਾਂ ਜਾਰੀ ਹਨ। ਪਿੰਡ ਕੋਟ ਲੱਲੂ ਵਿਖੇ ਕਿਸਾਨ ਯੂਨੀਅਨ ਵਲੋਂ ਮੀਟਿੰਗ ਕੀਤੀ ਗਈ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਦਿੱਲੀ ਦੇ ਵਿੱਚ ਕਿਸਾਨਾਂ ਦਾ ਅੰਦੋਲਨ ਜਾਰੀ ਹੈ ਤੇ ਇਸ ਅੰਦੋਲਨ ਦੇ ਵਿੱਚ ਔਰਤਾਂ ਅਤੇ ਕਿਸਾਨਾਂ ਦੀ ਸ਼ਮੂਲੀਅਤ ਕਰਵਾਉਣ ਦੇ ਲਈ ਉਨ੍ਹਾਂ ਦੀ ਜਥੇਬੰਦੀ ਵੱਲੋਂ ਪਿੰਡ ਪਿੰਡ ਮੀਟਿੰਗਾਂ ਜਾਰੀ ਹਨ।

ABOUT THE AUTHOR

...view details