ਅੰਮ੍ਰਿਤਸਰ 'ਚ ਕੋਰੋਨਾ ਵਾਇਰਸ ਦੇ ਡਰ ਕਾਰਨ ਸਬਜ਼ੀ ਮੰਡੀ ਵਿੱਚ ਹੋਈ ਭੀੜ - ਅੰਮ੍ਰਿਤਸਰ ਤੋਂ ਖ਼ਬਰ
ਅੰਮ੍ਰਿਤਸਰ ਵਿੱਚ ਕੋਰੋਨਾ ਵਾਇਰਸ ਦੇ ਡਰ ਕਰਕੇ ਲੋਕਾਂ ਵਿੱਚ ਕਈ ਅਫ਼ਵਾਹਾਂ ਫੈਲ ਰਹੀਆਂ ਹਨ, ਜਿਸ ਕਾਰਨ ਮਾਹੌਲ ਕਾਫ਼ੀ ਤਣਾਅਪੂਰਣ ਹੋਇਆ ਪਿਆ ਹੈ। ਉੱਥੇ ਹੀ ਅੰਮ੍ਰਿਤਸਰ ਰਾਮਬਾਗ ਸਬਜ਼ੀ ਮੰਡੀ ਵਿੱਚ ਲੋਕ ਸਬਜ਼ੀਆ ਇਕੱਠੀਆਂ ਕਰਦੇ ਹੋਏ ਨਜ਼ਰ ਆਏ। ਜਦ ਲੋਕਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦੇ ਚਲਦਿਆਂ ਅਫ਼ਵਾਹਾਂ ਫੈਲ ਰਹੀਆਂ ਹਨ ਕਿ ਬਜ਼ਾਰ ਬੰਦ ਹੋਣ ਲੱਗੇ ਹਨ। ਉਨ੍ਹਾਂ ਕਿਹਾ ਸਬਜ਼ੀ ਮੰਡੀ ਵਿੱਚ ਦੁਕਾਨਦਾਰ ਵੱਲੋਂ ਪੂਰੀ ਲੁੱਟ ਮਚਾਈ ਜਾ ਰਹੀ ਹੈ। ਸਬਜ਼ੀਆ ਦੀਆਂ ਕੀਮਤਾਂ ਵਿੱਚ ਵੀ ਕਾਫ਼ੀ ਵਾਧਾ ਕੀਤਾ ਜਾ ਰਿਹਾ ਹੈ।