ਪਠਾਨਕੋਟ: ਟ੍ਰੈਫਿਕ ਪੁਲਿਸ ਵੱਲੋਂ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਗਿਆ ਜਾਗਰੂਕ - people aware for traffic rules
ਪਠਾਨਕੋਟ 'ਚ ਵੱਧ ਰਹੀ ਟ੍ਰੈਫਿਕ ਦੀ ਸਮੱਸਿਆ ਨੂੰ ਵੇਖਦੇ ਹੋਏ ਟ੍ਰੈਫਿਕ ਪੁਲਿਸ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਇੱਕ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ 'ਚ ਟ੍ਰੈਫਿਕ ਪੁਲਿਸ ਕਰਮਚਾਰੀਆਂ ਨੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੇ ਬਾਰੇ ਜਾਣੂ ਕਰਵਾਇਆ। ਜਾਣਕਾਰੀ ਦਿੰਦੇ ਹੋਏ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ਼ ਦੇਵਰਾਜ ਨੇ ਦੱਸਿਆ ਕਿ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨ ਦੇ ਕਾਰਨ ਆਏ ਦਿਨ ਕਈ ਹਾਦਸੇ ਵਾਪਰਦੇ ਹਨ ਤੇ ਇਨ੍ਹਾਂ ਹਾਦਸਿਆਂ ਦੇ ਕਾਰਨ ਕਈ ਲੋਕ ਆਪਣੀ ਜਾਨ ਵੀ ਗੁਆ ਚੁੱਕੇ ਹਨ। ਇਸ ਸਭ ਨੂੰ ਵੇਖਦੇ ਹੋਏ ਟ੍ਰੈਫਿਕ ਪੁਲਿਸ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਬਾਰੇ ਇੱਕ ਮੁਹਿੰਮ ਚਲਾਈ ਜਾ ਰਹੀ ਹੈ।