ਕਿਸਾਨ ਅੰਦੋਲਨ ਫ਼ਤਿਹ: ਸ਼ਹੀਦ ਕਿਸਾਨਾਂ ਨੂੰ ਦਿੱਤੀ ਸ਼ਰਧਾਂਜਲੀ - martyred farmers
ਫ਼ਿਰੋਜ਼ਪੁਰ: ਕਿਸਾਨਾਂ ਨੇ ਦਿੱਲੀ ਵਿੱਚ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਅੰਦੋਲਨ ਕੀਤਾ ਸੀ। ਅੰਦੋਲਨ ਨੂੰ ਜਿੱਤਣ ਤੋਂ ਬਾਅਦ ਜਥੇਬੰਦੀਆਂ ਨੇ ਆਪਣੇ ਸਾਥੀਆਂ ਦਾ ਧੰਨਵਾਦ ਕੀਤਾ, ਇਸੇ ਕੜੀ ਦੇ ਤਹਿਤ ਪਿੰਡ ਬੂਟੇ ਵਾਲਾ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਦੇ ਮੀਤ ਪ੍ਰਧਾਨ ਅੰਗਰੇਜ਼ ਸਿੰਘ ਬੂਟੇ ਵਾਲਾ ਦੇ ਘਰ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਇਆ ਗਿਆ। ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਅਤੇ ਨਾਲ ਹੀ ਇਸ ਉਪਰੰਤ ਸਾਰੇ ਕਿਸਾਨ ਆਗੂਆਂ ਨੂੰ ਸਿਰੋਪੇ ਪਾ ਕੇ ਸਨਮਾਨ ਕੀਤਾ ਗਿਆ। ਸੂਬਾ ਪ੍ਰਧਾਨ ਇੰਦਰਜੀਤ ਸਿੰਘ ਨੇ ਕਿਹਾ ਕਿ ਅਸੀਂ ਜੰਗ ਖ਼ਤਮ ਕਰਕੇ ਨਹੀਂ ਆਏ ਬਲਕਿ ਇਸ ਨੂੰ ਮੁਅਤੱਲ ਕਰ ਕੇ ਆਏ ਹਾਂ। ਜੇ ਸਾਡੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਗਿਆ ਤਾਂ ਸੰਯੁਕਤ ਮੋਰਚੇ ਦੇ ਸੱਦੇ 'ਤੇ ਫਿਰ ਇਕੱਠੇ ਹੋ ਕੇ ਜੰਗ ਜਾਰੀ ਕੀਤੀ ਜਾ ਸਕਦੀ ਹੈ।