ਚੰਡੀਗੜ੍ਹ ਵਿੱਚ ਲੌਕਡਾਊਨ ਦੌਰਾਨ ਫਸੇ ਟਰੱਕ ਡਰਾਈਵਰ, ਸਰਕਾਰ ਤੋਂ ਲਾਈ ਗੁਹਾਰ - punjab curfew
ਕੋਰੋਨਾ ਵਾਇਰਸ ਕਰਕੇ ਪੂਰੇ ਦੇਸ਼ ਵਿੱਚ ਲੌਕਡਾਊਨ ਚੱਲ ਰਿਹਾ ਹੈ ਜਿਸ ਕਰਕੇ ਜਿਹੜਾ ਵਿਅਕਤੀ ਜਿੱਥੇ ਹੈ, ਉਹ ਉੱਥੇ ਹੀ ਫਸਿਆ ਹੋਇਆ ਹੈ। ਉੱਥੇ ਹੀ ਚੰਡੀਗੜ੍ਹ ਵਿੱਚ ਕੁਝ ਟਰੱਕ ਡਰਾਈਵਰ ਫਸੇ ਹੋਏ ਹਨ ਜਿਨ੍ਹਾਂ ਨੂੰ ਕਾਫ਼ੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੌਕਡਾਊਨ ਦੌਰਾਨ ਫਸੇ ਟਰੱਕ ਡਰਾਈਵਰਾਂ ਦਾ ਕਹਿਣਾ ਹੈ ਕਿ ਉਹ 22 ਤਰੀਕ ਨੂੰ ਇੱਥੇ ਆਏ ਸਨ ਜਿਸ ਤੋਂ ਬਾਅਦ ਉਹ ਇੱਥੇ ਫਸੇ ਹੋਏ ਹਨ। ਇਸ ਦੇ ਨਾਲ ਹੀ ਉਨ੍ਹਾਂ ਕੋਲ ਕੋਈ ਖਾਣ-ਪੀਣ ਦਾ ਸਮਾਨ ਨਹੀਂ ਹੈ ਤੇ ਉਹ ਚਾਹ ਨਾਲ ਬਿਸਕੁਟ ਖਾ ਕੇ ਹੀ ਗੁਜ਼ਾਰਾ ਕਰ ਰਹੇ ਹਨ। ਉਨ੍ਹਾਂ ਨੇ ਸਰਕਾਰ ਤੋਂ ਗੁਹਾਰ ਲਗਾਈ ਹੈ ਕਿ ਉਨ੍ਹਾਂ ਨੂੰ ਕਿਸੇ ਵੀ ਤਰੀਕੇ ਨਾਲ ਹੱਲ ਕੱਢ ਕੇ ਘਰ ਭੇਜਿਆ ਜਾਵੇ।