ਰੇਅ ਨਾਲ ਭਰਿਆ ਟਰੱਕ ਪਲਟਿਆ - compost overturned
ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹੇ ’ਚ ਇੱਕ ਵੱਡਾ ਹਾਦਸਾ ਹੋਣੋ ਟਲ ਗਿਆ। ਦਰਾਅਸਰ ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਰੋਡ ਤੇ ਰੇਅ ਨਾਲ ਭਰਿਆ ਟਰੱਕ ਪਲਟ ਗਿਆ ਤੇ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਟਰੱਕ ਡਰਾਈਵਰ ਦਾ ਕਹਿਣਾ ਸੀ ਕਿ ਟ੍ਰੈਫਿਕ ਜ਼ਿਆਦਾ ਹੋਣ ਕਾਰਨ ਵਹੀਕਲ ਗ਼ਲਤ ਸਾਈਡ ਆਉਣ ਕਾਰਨ ਇਹ ਹਾਦਸਾ ਵਾਪਰ ਗਿਆ ਹੈ ਤੇ ਮੇਰਾ ਕਰੀਬ 80 ਹਜ਼ਾਰ ਰੁਪਏ ਦਾ ਨੁਕਸਾਨ ਹੋ ਗਿਆ ਹੈ।