ਕਾਲੀ ਮਾਤਾ ਮੰਦਰ ਵਿਖੇ ਬੇਅਦਬੀ ਦੀ ਕੋਸ਼ਿਸ਼: ਹਿੰਦੂ ਸੰਗਠਨਾਂ ਨੇ ਬਾਜ਼ਾਰ ਕਰਵਾਏ ਬੰਦ - ਹਿੰਦੂ ਸੰਗਠਨਾਂ ਵੱਲੋਂ ਮੀਟਿੰਗ
ਪਟਿਆਲਾ: ਮਾਤਾ ਕਾਲੀ ਦੇਵੀ ਮੰਦਰ ਵਿਖੇ ਇੱਕ ਵਿਅਕਤੀ ਵੱਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਨੂੰ ਲੈ ਕੇ ਪਟਿਆਲਾ ਵਿਖੇ ਹਿੰਦੂ ਸੰਗਠਨਾਂ ਵੱਲੋਂ ਮੀਟਿੰਗ ਤੋਂ ਬਾਅਦ ਬਾਜ਼ਾਰ ਬੰਦ ਕਰਵਾਏ ਗਏ। ਇਸ ਮੌਕੇ ਸਾਂਸਦ ਪਰਨੀਤ ਕੌਰ ਨੇ ਘਟਨਾ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਉਹ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਮੰਗ ਕਰਦੇ ਹਨ ਕਿ ਇਸ ਤਰ੍ਹਾਂ ਮਾਮਲਿਆਂ ਦੇ ਖਿਲਾਫ ਸਖਤੀ ਨਾਲ ਕਾਰਵਾਈ ਕੀਤੀ ਜਾਵੇ। ਇਸ ਦੌਰਾਨ ਦੂਜੇ ਪਾਸੇ ਹਿੰਦੂ ਸੰਗਠਨਾਂ ਦਾ ਕਹਿਣਾ ਹੈ ਕਿ ਜਦੋ ਤੱਕ ਪ੍ਰਸ਼ਾਸਨ ਇਹ ਨਹੀਂ ਦੱਸ ਦਿੰਦੀ ਕੀ ਇਸ ਪਿੱਛੇ ਕਿਸ ਦਾ ਹੱਥ ਹੈ ਉਸ ਸਮੇਂ ਤੱਕ ਬਾਜ਼ਾਰ ਬੰਦ ਰਹਿਣਗੇ। ਫਿਲਹਾਲ ਮਾਤਾ ਕਾਲੀ ਦੇਵੀ ਮੰਦਰ ਵਿਖੇ ਭਾਰੀ ਪੁਲਿਸ ਬਲ ਤੈਨਾਤ ਹੈ।