ਨਿਯੁਕਤੀ ਪੱਤਰ ਨਾ ਮਿਲਣ ਕਾਰਨ ਟੈਂਕੀਆਂ 'ਤੇ ਚੜ੍ਹੇ ਬੇਰੁਜ਼ਗਾਰ - Unemployed Linemen Union staged a protest
ਪਟਿਆਲਾ: ਕਿਸੇ ਨਾ ਕਿਸੇ ਮੰਗ ਨੂੰ ਲੈ ਕੇ ਆਏ ਦਿਨ ਧਰਨੇ ਪ੍ਰਦਰਸ਼ਨ ਹੁੰਦੇ ਰਹਿੰਦੇ ਹਨ, ਇਸੇ ਤਰ੍ਹਾਂ ਹੀ ਬੇਰੁਜ਼ਗਾਰ ਲਾਈਨਮੈਨ ਯੂਨੀਅਨ ਨੂੰ ਨਿਯੁਕਤੀ ਪੱਤਰ ਜਾਰੀ ਨਾ ਹੋਣ 'ਤੇ ਅਬਲੋਵਾਲ ਵਿਖੇ ਧਰਨਾ ਲਗਾਇਆ ਗਿਆ, ਉਹਨਾਂ ਦੇ ਤਿੰਨ ਸਾਥੀ ਪਾਣੀ ਦੀ ਟੈਂਕੀ ਦੇ ਉੱਪਰ ਚੜ੍ਹ ਕੇ ਪ੍ਰਦਰਸ਼ਨ ਕਰ ਰਹੇ ਹਨ ਅਤੇ ਬਾਕੀ ਸਾਥੀਆਂ ਵੱਲੋਂ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਕੋਈ ਜਾਨੀ-ਮਾਲੀ ਨੁਕਸਾਨ ਹੁੰਦਾ ਹੈ, ਜਿੰਮੇਵਾਰ ਪੰਜਾਬ ਸਰਕਾਰ ਹੋਵੇਗੀ। ਉਥੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ 970 ਨੂੰ ਨਿਯੁਕਤੀ ਪੱਤਰ ਦਿਵਾਉਣ ਲਈ ਅਸੀਂ ਇਹ ਸੰਘਰਸ਼ ਕਰ ਰਹੇ ਹਾਂ। ਪਿਛਲੇ ਡੇਢ ਸਾਲ ਤੋਂ ਸਰਕਾਰ ਵੱਲੋਂ ਹਰ ਵਾਰ ਝੂਠੇ ਲਾਰੇ ਲਾ ਹੀ ਜਾਂਦੇ ਹਨ। ਜੇਕਰ ਇਸ ਵਾਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਸਮੇਂ ਇਹ ਸੰਘਰਸ਼ ਹੋਰ ਤੇਜ਼ ਹੋਵੇਗਾ, ਜਿਸ ਦਾ ਭੁਗਤਾਨ ਪੰਜਾਬ ਸਰਕਾਰ ਨੂੰ ਕਰਨਾ ਪਵੇਗਾ।