ਭਦੌੜ ਦੇ ਮਾਰਕੀਟ ਕਮੇਟੀ ਚੇਅਰਮੈਨ ਬਾਬੂ ਅਜੇ ਕੁਮਾਰ ਨੇ ਆਜ਼ਾਦੀ ਦਿਵਸ ਮੌਕੇ ਲਹਿਰਾਇਆ ਝੰਡਾ - Bhadaur news]
ਬਰਨਾਲਾ: ਭਦੌੜ ਦੇ ਮਾਰਕੀਟ ਕਮੇਟੀ ਚੇਅਰਮੈਨ ਬਾਬੂ ਅਜੇ ਕੁਮਾਰ ਨੇ ਆਜ਼ਾਦੀ ਦਿਵਸ ਮੌਕੇ ਝੰਡਾ ਲਹਿਰਾਇਆ। ਇਸ ਮੌਕੇ ਉਨ੍ਹਾਂ ਨੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਅੱਜ ਤੋਂ ਤਕਰੀਬਨ 74 ਸਾਲ ਪਹਿਲਾਂ ਸਾਡੇ ਸ਼ਹੀਦਾਂ ਨੇ ਭਾਰਤ ਨੂੰ ਇੱਕ ਵਿਕਾਸਸ਼ੀਲ ਦੇਸ਼ ਬਣਾਉਣ ਦੇ ਸੁਪਨੇ ਦੇਖ ਕੇ ਸ਼ਹੀਦੀਆਂ ਪਾਈਆਂ ਸਨ ਅਤੇ ਸਾਨੂੰ ਅੰਗਰੇਜ਼ਾਂ ਦੀ ਗੁਲਾਮੀ ਤੋਂ ਆਜ਼ਾਦੀ ਦਿਵਾਈ ਪਰ ਆਜ਼ਾਦੀ ਨੂੰ 74 ਸਾਲ ਬੀਤਣ ਦੇ ਬਾਵਜੂਦ ਵੀ ਭਾਰਤ ਦੇ ਨਾਗਰਿਕਾਂ ਨੂੰ ਉਹ ਆਜ਼ਾਦੀ ਨਹੀਂ ਮਿਲੀ ਜੋ ਮਿਲਣੀ ਚਾਹੀਦੀ ਸੀ।