ਚੰਡੀਗੜ੍ਹ 'ਚ ਸ਼ਰਧਾਲੂਆਂ ਲਈ ਖੁੱਲ੍ਹੇ ਧਾਰਮਿਕ ਸਥਾਨ - lockdown
ਚੰਡੀਗੜ੍ਹ: ਕੋਰੋਨਾ ਵਾਇਰਸ ਤੋਂ ਬਚਾਅ ਲਈ ਲੱਗੇ ਲੌਕਡਾਊਨ ਵਿੱਚ ਸਾਰੇ ਧਾਰਮਿਕ ਸਥਾਨਾਂ ਨੂੰ ਬੰਦ ਕਰ ਦਿੱਤਾ ਗਿਆ ਸੀ। 8 ਜੂਨ ਤੋਂ ਅੱਨਲੌਕ-1 ਵਿੱਚ ਸਰਕਾਰ ਨੇ ਧਾਰਮਿਕ ਸਥਾਨਾਂ ਨੂੰ ਸ਼ਰਤਾਂ ਸਹਿਤ ਮੁੜ ਖੋਲ੍ਹਣ ਦਾ ਫੈਸਲਾ ਲਿਆ ਹੈ। ਚੰਡੀਗੜ੍ਹ ਟ੍ਰਾਈ-ਸਿਟੀ ਵਿੱਚ ਵੀ 8 ਜੂਨ ਤੋਂ ਧਾਰਮਿਕ ਸਥਾਨ ਸ਼ਰਧਾਲੂਆਂ ਲਈ ਖੋਲ੍ਹੇ ਜਾ ਰਹੇ ਹਨ। ਈਟੀਵੀ ਭਾਰਤ ਦੀ ਟੀਮ ਨੇ ਅੰਨਪੂਰਨਾ ਮਾਂ ਸੰਤੋਸ਼ੀ ਮਾਤਾ ਮੰਦਰ ਵਿੱਚ ਹਲਾਤ ਦਾ ਜਾਇਜ਼ਾਂ ਲਿਆ। ਮੰਦਰ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਸਰਕਾਰ ਦੀਆਂ ਸਾਰੀਆਂ ਹਦਾਇਤਾਂ ਦਾ ਪਾਲਣ ਕੀਤਾ ਜਾ ਰਿਹਾ ਹੈ।