ਵਿਜੇ ਦਿਵਸ: ਅਮਲੋਹ ਦੇ ਪਿੰਡ ਭੱਦਲਥੂਹਾ ਵਿਖੇ ਮਨਾਇਆ ਗਿਆ ਵਿਜੇ ਦਿਵਸ
ਫ਼ਤਿਹਗੜ੍ਹ ਸਾਹਿਬ: 16 ਦਸੰਬਰ ਦਾ ਦਿਨ ਭਾਰਤੀ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਨਾਲ ਲਿਖਿਆ ਹੋਇਆ ਹੈ, 16 ਦਸੰਬਰ ਦਾ ਦਿਨ ਦੇਸ਼ ਦੇ ਬਹਾਦਰ ਸੈਨਿਕਾਂ ਨੂੰ ਸਲਾਮ ਕਰਨ ਦਾ ਦਿਨ ਹੈ, ਜਿਨ੍ਹਾਂ ਨੇ 1971 ਦੀ ਜੰਗ ਵਿੱਚ ਪਾਕਿਸਤਾਨ ਨੂੰ ਹਰਾਇਆ ਸੀ, ਜਿਸ ਤੋਂ ਬਾਅਦ ਭਾਰਤ ਦੀ ਪਾਕਿਸਤਾਨ ਉੱਤੇ ਜਿੱਤ ਦਾ ਜਸ਼ਨ ਵਿਜੇ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਹਲਕਾ ਅਮਲੋਹ ਦੇ ਪਿੰਡ ਭੱਦਲਥੂਹਾ ਵਿਖੇ ਸਾਬਕਾ ਸੈਨਿਕਾਂ ਦੀ ਸੰਸਥਾ ਸੇਵਾ ਪੰਜਾਬ ਨੇ ਵਿਜੇ ਦਿਵਸ(Vijay Diwas) ਦੀ 50ਵੀਂ ਵਰ੍ਹੇਗੰਢ ਮਨਾਈ ਗਈ, ਜਿਸ ਦੌਰਾਨ ਕਾਰਗਿਲ ਦੇ ਸ਼ਹੀਦ ਗੁਰਬਖਸ਼ ਸਿੰਘ ਦੀ ਯਾਦ ਵਿੱਚ ਪਿੰਡ ਵਿੱਚ ਬਣਾਏ ਗਏ ਸਕੂਲ ਵਿੱਚ ਮੀਟਿੰਗ ਕੀਤੀ ਗਈ। ਸਾਬਕਾ ਸੈਨਿਕਾਂ ਦੀ ਯਾਦ ਵਿੱਚ ਤਿਰੰਗਾ ਲਹਿਰਾ ਕੇ ਸ਼ਹੀਦਾਂ ਨੂੰ ਯਾਦ ਕਰਦਿਆਂ ਇਸ ਮੌਕੇ ਜਥੇਬੰਦੀ ਦੇ ਮੈਂਬਰਾਂ ਨੇ ਪ੍ਰਧਾਨਮੰਤਰੀ ਮੋਦੀ ਤੋਂ ਮੰਗ ਕੀਤੀ ਕਿ 1971 ਦੀ ਜੰਗ ਦੌਰਾਨ ਪਾਕਿਸਤਾਨ ਨੇ ਧੋਖੇ ਨਾਲ ਫੜੇ ਗਏ 54 ਭਾਰਤੀ ਫੌਜੀਆਂ ਨੂੰ ਰਿਹਾਅ ਕਰਾਇਆ ਜਾਵੇ। ਇਸ ਦੌਰਾਨ ਜਿੰਦਾ ਸ਼ਹੀਦ ਏਆਈਡੀ ਸੁਰਜੀਤ ਸਿੰਘ ਨੂੰ ਸਨਮਾਨਤ ਕੀਤਾ ਗਿਆ। ਸੁਰਜੀਤ ਸਿੰਘ ਨੇ ਸਰਕਾਰ ਉਪਰ ਨਜ਼ਰਅੰਦਾਜ ਕਰਨ ਦੇ ਦੋਸ਼ ਵੀ ਲਾਏ।