ਪਿੰਡ ਬੱਲਮਗੜ੍ਹ ਦੀ ਪੰਚਾਇਤ ਨੇ ਖੇਤੀ ਕਾਨੂੰਨਾਂ ਖਿਲਾਫ਼ ਪਾਇਆ ਮਤਾ - ਗ੍ਰਾਮ ਸਭਾਵਾਂ ਪੰਜਾਬ
ਸ੍ਰੀ ਮੁਕਤਸਰ ਸਾਹਿਬ: ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਦੀਆਂ ਗ੍ਰਾਮ ਸਭਾਵਾਂ ਨੇ ਮਤੇ ਪਾਉਣੇ ਸ਼ੁਰੂ ਕਰ ਦਿੱਤੇ ਹਨ। ਇਸੇ ਕੜੀ ਤਹਿਤ ਸ਼ਨਿੱਚਰਵਾਰ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬੱਲਮਗੜ੍ਹ ਦੀ ਪੰਚਾਇਤ ਨੇ ਗ੍ਰਾਮ ਸਭਾ ਬੁਲਾ ਕੇ ਖੇਤੀ ਕਾਨੂੰਨਾਂ ਵਿਰੁੱਧ ਮਤਾ ਪਾਸ ਕਰ ਦਿੱਤਾ ਹੈ। ਸ਼ਨਿੱਚਰਵਾਰ ਨੂੰ ਬੁਲਾਈ ਗ੍ਰਾਮ ਸਭਾ ਵਿੱਚ ਵੱਡੀ ਗਿਣਤੀ 'ਚ ਪਿੰਡ ਵਾਸੀ ਪੁੱਜੇ। ਪਿੰਡ ਦੀ ਮਹਿਲਾ ਸਰਪੰਚ ਦੀ ਹਾਜ਼ਰੀ 'ਚ ਪਏ ਮਤੇ ਦੌਰਾਨ ਪਿੰਡ ਦੀਆਂ ਔਰਤਾਂ ਨੇ ਵੀ ਵੱਡੀ ਗਿਣਤੀ ’ਚ ਸ਼ਿਰਕਤ ਕੀਤੀ।