ਤਰਨ ਤਾਰਨ ਦੇ ਪਿੰਡ ਲਾਲੂਘੁੰਮਣ ਦੇ ਲੋੋਕਾਂ ਨੇ ਖੋਲ੍ਹਿਆ ਸਰਪੰਚ ਖਿਲਾਫ਼ ਮੋਰਚਾ - Tarn Taran update
ਤਰਨਤਾਰਨ: ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਛੱਪੜਾਂ ਦੀ ਸਾਫ ਸਫਾਈ ਕਰਵਾਉਣ ਦਾ ਟੀਚਾ ਮਿੱਥਿਆ ਗਿਆ, ਜਿਸ ਦੇ ਤਹਿਤ ਵੱਖ-ਵੱਖ ਪਿੰਡਾਂ ਨੂੰ ਗ੍ਰਾਂਟਾਂ ਵੀ ਜਾਰੀ ਕੀਤੀਆਂ ਗਈਆਂ ਸਨ। ਇਸ ਤਹਿਤ ਤਰਨ ਤਾਰਨ ਦੇ ਨਜ਼ਦੀਕੀ ਪਿੰਡ ਲਾਲੂਘੁੰਮਣ ਵਿਖੇ ਛੱਪੜ ਦੀ ਸਾਫ ਸਫਾਈ ਦਾ ਕੰਮ ਪਿਛਲੇ ਇਕ ਮਹੀਨੇ ਤੋਂ ਜੇਸੀਬੀ ਮਸ਼ੀਨਾਂ ਨਾਲ ਕਰਵਾਇਆ ਜਾ ਰਿਹਾ ਸੀ। ਪਿੰਡ ਦੇ ਗਰੀਬ ਤੇ ਦਲਿਤ ਪਰਿਵਾਰਾਂ ਨਾਲ ਸਬੰਧਿਤ ਇੱਕਤਰ ਵੱਡੀ ਗਿਣਤੀ ਵਿੱਚ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਦੇ ਮਨਰੇਗਾ ਜੌਬ ਕਾਰਡ ਬਣੇ ਹੋਏ ਹਨ ਪਰ ਸਰਪੰਚ ਜਾਣ ਬੁੱਝ ਕੇ ਉਨ੍ਹਾਂ ਨੂੰ ਕੰਮ ਕਰਨ ਨਹੀਂ ਦੇ ਰਿਹਾ। ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸ਼ਹਿਰਾਂ ਅਤੇ ਕਸਬਿਆਂ ਵਿੱਚ ਕੰਮ ਬੰਦ ਹੋਣ ਕਰਕੇ ਉਨ੍ਹਾਂ ਨੂੰ ਪਿੰਡ ਦੇ ਮਨਰੇਗਾ ਕੰਮ ਦਾ ਹੀ ਆਸਰਾ ਹੈ। ਬੀਡੀਪੀਓ ਪ੍ਰਗਟ ਸਿੰਘ ਨੇ ਕਿਹਾ ਕਿ ਪਿੰਡ ਦੇ ਮਜ਼ਦੂਰਾਂ ਨੂੰ ਮਨਰੇਗਾ ਤਹਿਤ ਕੰਮ ਦਿੱਤਾ ਜਾਣਾ ਚਾਹੀਦਾ ਹੈ, ਜੇਕਰ ਅਜਿਹਾ ਨਹੀਂ ਹੋਇਆ ਤਾਂ ਇਸ ਮਾਮਲੇ ਦੀ ਜਾਂਚ ਕਰਨਗੇ।