ਅੰਮ੍ਰਿਤਸਰ:ਵਾਟਰ ਸਪਲਾਈ ਅਤੇ ਸੈਨੀਟੇਸ਼ਨ ਕਰਮਚਾਰੀ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ - Report by Montek Singh Ahluwalia
ਅੰਮ੍ਰਿਤਸਰ: ਵਾਟਰ ਸਪਲਾਈ ਅਤੇ ਸੈਨੀਟੇਸ਼ਨ ਕਰਮਚਾਰੀ ਯੂਨੀਅਨ ਨੇ ਬੁੱਧਵਾਰ ਨੂੰ ਅੰਮ੍ਰਿਤਸਰ ਵਿਖੇ ਮੋਂਟੇਕ ਸਿੰਘ ਆਹਲੂਵਾਲੀਆ ਦੀ ਰਿਪੋਰਟ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਕਰਮਚਾਰੀਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਮੁਲਾਜ਼ਮਾਂ ਨੇ ਕਿਹਾ ਕਿ ਆਹਲੂਵਾਲੀਆਂ ਵੱਲੋਂ ਤਿਆਰ ਕੀਤੀ ਗਈ ਰਿਪੋਰਟ ਮੁਲਾਜ਼ਮ ਮਾਰੂ ਰਿਪੋਰਟ ਹੈ। ਉਨ੍ਹਾਂ ਨੇ ਕਿਹਾ ਇਹ ਰਿਪੋਰਟ ਨੂੰ ਉਹ ਲਾਗੂ ਨਹੀਂ ਹੋਣ ਦੇਣਗੇ।