ਪੰਜਾਬ

punjab

ETV Bharat / videos

ਚੰਡੀਗੜ੍ਹ ਸਮੇਤ ਪੰਜਾਬ ਤੇ ਹਰਿਆਣਾ 'ਚ ਆਉਣ ਵਾਲੇ ਦਿਨਾਂ 'ਚ ਵੱਧ ਸਕਦੀ ਹੈ ਠੰਢ

By

Published : Nov 25, 2020, 9:10 PM IST

ਚੰਡੀਗੜ੍ਹ: ਬੁੱਧਵਾਰ ਹਲਕੀ ਬੂੰਦਾਂ-ਬਾਂਦੀ ਨੂੰ ਵੇਖਦੇ ਹੋਏ ਆਉਣ ਵਾਲੇ ਦਿਨਾਂ ਵਿੱਚ ਚੰਡੀਗੜ੍ਹ ਸਮੇਤ ਪੰਜਾਬ ਤੇ ਹਰਿਆਣਾ ਵਿੱਚ ਠੰਢ ਵੱਧਣ ਦੇ ਆਸਾਰ ਬਣ ਗਏ ਹਨ। ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰਪਾਲ ਮੁਤਾਬਿਕ ਪਹਾੜਾਂ 'ਤੇ ਵੈਸਟਰਨ ਡਿਸਟਰਬੈਂਸ ਐਕਟਿਵ ਹੈ, ਜਿਸ ਕਰਕੇ ਆਉਣ ਵਾਲੇ ਦੋ ਦਿਨਾਂ ਵਿੱਚ ਮੌਸਮ ਖ਼ਰਾਬ ਰਹੇਗਾ ਅਤੇ ਉਸ ਤੋਂ ਬਾਅਦ ਸਹੀ ਹੋ ਜਾਵੇਗਾ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਬੱਦਲ ਛਾਏ ਰਹਿਣਗੇ ਅਤੇ ਕਈ ਇਲਾਕਿਆਂ ਵਿੱਚ ਹਲਕੀ ਬੂੰਦਾਬਾਂਦੀ ਵੀ ਹੋ ਸਕਦੀ ਹੈ। ਇਸ ਵਾਰੀ ਠੰਢ ਵੱਧ ਸਕਦੀ ਹੈ ਅਤੇ ਦਸੰਬਰ ਮਹੀਨੇ ਦੇ ਪਹਿਲੇ ਹਫ਼ਤੇ ਤਾਪਮਾਨ ਤੇਜ਼ੀ ਨਾਲ ਹੇਠਾਂ ਡਿੱਗਣ ਦਾ ਅਨੁਮਾਨ ਹੈ।

ABOUT THE AUTHOR

...view details