ਰਾਜਾਸਾਂਸੀ ਹਵਾਈ ਅੱਡਾ ਨੇੜੇ ਕਣਕ ਨੂੰ ਲੱਗੀ ਅੱਗ, ਹੋਇਆ ਭਾਰੀ ਨੁਕਸਾਨ - ਸ੍ਰੀ ਗੁਰੂ ਰਾਮਦਾਸ ਜੀ
ਅੰਮ੍ਰਿਤਸਰ: ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਦੇ ਘੇਰੇ ਦੀ ਕੰਧ ਦੇ ਨਾਲ ਰਾਜਾਸਾਂਸੀ ਦੇ ਵੱਖ-ਵੱਖ ਕਿਸਾਨਾਂ ਦੀ ਪੱਕੀ ਕਰੀਬ 7 ਏਕੜ ਕਣਕ ਤੇ 2 ਏਕੜ ਨਾੜ ਨੂੰ ਅੱਗ ਲੱਗ ਗਈ ਜਿਸ ਕਾਰਨ ਕਣਕ ਸੜ ਕੇ ਸੁਆਹ ਹੋ ਗਈ। ਸਥਾਨਕ ਲੋਕਾਂ ਵੱਲੋਂ ਟਰੈਕਟਰਾਂ ਨਾਲ ਅੱਗ ’ਤੇ ਕਾਬੂ ਪਾਇਆ ਗਿਆ। ਇਸ ਮੌਕੇ ਹਵਾਈ ਅੱਡੇ ਦੀ ਅੰਦਰਲੀ ਬਾਹੀ ਤੋਂ ਫਾਇਰ ਬ੍ਰਿਗੇਡ ਦੀ ਗੱਡੀ ਨੇ ਵੀ ਅੱਗ ਬੁਝਾਉ ’ਚ ਮਦਦ ਕੀਤੀ। ਇਸ ਮੌਕੇ ਪੀੜਤ ਕਿਸਾਨ ਨੇ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ।