ਤਲਵੰਡੀ ਸਾਬੋ ਦੀ ਮੰਡੀ 'ਚ ਕਣਕ ਦੀ ਖਰੀਦ ਸ਼ੁਰੂ, ਸਮਾਜਿਕ ਦੂਰੀ ਬਣਾਏ ਰੱਖਣ ਦੀ ਅਪੀਲ - wheat procurement in punjab
ਬਠਿੰਡਾ: ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਖੁਸ਼ਬਾਜ਼ ਸਿੰਘ ਜਟਾਣਾ ਨੇ ਤਲਵੰਡੀ ਸਾਬੋ ਦੀ ਅਨਾਜ਼ ਮੰਡੀ 'ਚ ਕਣਕ ਦੀ ਖਰੀਦ ਰਸਮੀ ਤੌਰ 'ਤੇ ਸ਼ੁਰੂ ਕਾਰਵਾ ਦਿੱਤੀ ਹੈ। ਇਸ ਮੌਕੇ ਜਟਾਣਾ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਕਣਕ ਦੀ ਖਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤਾਂ ਕਿ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਕਿਸਾਨਾਂ ਨੂੰ ਮੰਡੀਆਂ 'ਚ ਕੋਰੋਨਾ ਤੋਂ ਬਚਾਅ ਲਈ ਸਮਾਜਿਕ ਦੂਰੀ ਬਣਾ ਕੇ ਰੱਖਣ ਦੀ ਅਪੀਲ ਕੀਤੀ ਹੈ।