ਦਾਜ ਨਾ ਮਿਲਣ ’ਤੇ ਨੌਜਵਾਨ ਨੇ ਸਹੁਰੇ ਪਰਿਵਾਰ ਨਾਲ ਕੀਤੀ ਕੁੱਟਮਾਰ - ਅਗਲੀ ਕਾਰਵਾਈ ਸ਼ੁਰੂ
ਗੁਰਦਾਸਪੁਰ: ਦਹੇਜ ਨਾ ਮਿਲਣ ਕਾਰਨ ਨੌਜਵਾਨ ਨੇ ਆਪਣੇ ਸਹੁਰਾ ਪਰਿਵਾਰ ਅਤੇ ਪਤਨੀ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਨੌਜਵਾਨ ਸੌਰਵ ਨੇ ਦਾਜ ਘੱਟ ਮਿਲਣ ਕਰਕੇ ਆਪਣੀ ਪਤਨੀ ਨਾਲ ਕੁੱਟਮਾਰ ਕੀਤੀ। ਜਿਸ ਤੋਂ ਬਾਅਦ ਉਹ ਆਪਣੇ ਪੇਕੇ ਘਰ ਆ ਗਈ ਸੀ। ਬੀਤੀ ਰਾਤ ਨਸ਼ੇ ਦੇ ਹਾਲਤ ’ਚ ਨੌਜਵਾਨ ਆਪਣੇ ਸਾਥੀਆਂ ਸਮੇਤ ਆਪਣੇ ਸਹੁਰਾ ਪਰਿਵਾਰ ਦੇ ਘਰ ਪਹੁੰਚਿਆ ਅਤੇ ਸਹੁਰਾ ਪਰਿਵਾਰ ਦੇ ਨਾਲ ਕੁੱਟਮਾਰ ਕੀਤੀ। ਪੀੜਤ ਲੜਕੀ ਦੀ ਮਾਤਾ ਅਤੇ ਪਿਤਾ ਬੂਰੀ ਤਰ੍ਹਾਂ ਜ਼ਖਮੀ ਹੋ ਗਿਆ। ਜਿਨ੍ਹਾਂ ਦਾ ਹਸਪਤਾਲ ਚ ਇਲਾਜ ਚਲ ਰਿਹਾ ਹੈ। ਫਿਲਹਾਲ ਪੁਲਿਸ ਨੇ ਪੀੜਤਾਂ ਦੇ ਬਿਆਨਾ ਦੇ ਆਧਾਰ ਤੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।