ਬੇਅਦਬੀ ਮਾਮਲੇ ਦਾ ਕੌਣ ਦੇਵੇਗਾ ਇਨਸਾਫ਼ : ਭਾਈ ਰੰਧਾਵਾ - justice in the case
ਸ੍ਰੀ ਫਤਿਹਗੜ੍ਹ ਸਾਹਿਬ: ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਐਸਜੀਪੀਸੀ ਮੈਂਬਰ ਗੁਰਪ੍ਰੀਤ ਸਿੰਘ ਰੰਧਾਵਾ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਗੱਲਬਾਤ ਕਰਦੇ ਹੋਏ ਐਸਜੀਪੀਸੀ ਮੈਂਬਰ ਗੁਰਪ੍ਰੀਤ ਸਿੰਘ ਰੰਧਾਵਾ ਨੇ ਕਿਹਾ ਕਿ ਉਹ ਸ੍ਰੀ ਫਤਿਹਗੜ੍ਹ ਸਾਹਿਬ ਦੀਆਂ ਸੰਗਤ ਦਾ ਧੰਨਵਾਦ ਕਰਦੇ ਹਨ ਜਿਹਨਾਂ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਬੇਅਦਬੀ ਮਾਮਲੇ ਦੇ ਫੈਸਲੇ ਦਾ ਵਿਰੋਧ ਕੀਤਾ। ਇਸ ਮੌਕੇ ’ਤੇ ਉਹਨਾਂ ਨੇ ਕਿਹਾ ਕਿ ਕੁਝ ਅਕਾਲੀ ਦਲ ਦੇ ਵਰਕਰਾਂ ਵੱਲੋਂ ਭਾਈ ਰਣਜੀਤ ਸਿੰਘ ਦੇ ਖ਼ਿਲਾਫ਼ ਬੋਲਿਆ ਗਿਆ ਹੈ ਜੋ ਬਹੁਤ ਨਿੰਦਣਯੋਗ ਹੈ। ਉਹਨਾਂ ਕਿਹਾ ਕਿ ਉਹ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦਾ ਇਨਸਾਫ ਕਿਸ ਤੋਂ ਲੈਣ, ਕਿਉਕਿ ਕਾਂਗਰਸ ਸਰਕਾਰ ਤੋਂ ਉਹਨਾਂ ਨੂੰ ਕਾਫੀ ਉਮੀਦ ਸੀ ਪਰ ਉਹਨਾਂ ਨੇ ਸਿੱਖ ਸੰਗਤ ਨੂੰ ਇਨਸਾਫ ਨਹੀਂ ਦਿੱਤਾ।