ਸੰਗਰੂਰ: ਨਿੱਜੀ ਫਾਇਨਾਂਸ ਕੰਪਨੀਆਂ ਤੋਂ ਲਏ ਕਰਜ਼ੇ ਦੀ ਮਾਫ ਲਈ ਔਰਤਾਂ ਨੇ ਕੀਤਾ ਧਰਨਾ ਪ੍ਰਦਰਸ਼ਨ - ਔਰਤਾਂ ਨੇ ਲਏ ਕਰਜ਼ੇ
ਸੰਗਰੂਰ: ਨਿੱਜੀ ਫਾਇਨਾਂਸ ਕੰਪਨੀਆਂ ਤੋਂ ਲਏ ਕਰਜ਼ੇ ਨੂੰ ਮਾਫ ਕਰਨ ਦੀ ਮੰਗ ਨੂੰ ਲੈ ਕੇ ਪਿੰਡ ਈਲਵਾਲ ਖੇੜੀ ਵਿਖੇ ਔਰਤਾਂ ਨੇ ਕਾਂਗਰਸ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਔਰਤਾਂ ਨੇ ਦੋਸ਼ ਲਗਾਇਆ ਕਿ ਕਿਸ਼ਤਾਂ ਵਾਲੇ ਉਨ੍ਹਾਂ ਨੂੰ ਧਮਕੀਆਂ ਦੇ ਰਹੇ ਹਨ ਕਿ ਜੇਕਰ ਕਿਸ਼ਤਾਂਨਾ ਭਰੀਆਂ ਤਾਂ ਉਨ੍ਹਾਂ ਦੇ ਘਰਾਂ ਨੂੰ ਜਿੰਦਰੇ ਲਗਾ ਦਿੱਤੇ ਜਾਣਗੇ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਵਾਂਗ ਉਨ੍ਹਾਂ ਦੇ ਵੀ ਕਰਜ਼ੇ ਮਾਫ ਕੀਤੇ ਜਾਣ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਲੌਕਡਾਊਨ ਦੌਰਾਨ ਉਨ੍ਹਾਂ ਦੇ ਕੰਮਕਾਰ ਠੱਪ ਹੋ ਗਏ। ਗਰੀਬ ਜਨਤਾ ਬਹੁਤ ਤੰਗ ਹੈ, ਔਰਤਾਂ ਦਿਮਾਗੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੀਆਂ ਹਨ। ਸਾਡੀ ਸਰਕਾਰ ਤੋਂ ਮੰਗ ਹੈ ਕਿ ਸਾਡਾ ਕਰਜ਼ਾ ਮਾਫ ਕੀਤਾ ਜਾਵੇ। ਉੱਥੇ ਹੀ ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੇ ਕਰਜ਼ੇ ਮਾਫ ਨਾ ਕੀਤੇ ਤਾਂ ਉਹ ਸੰਘਰਸ਼ ਹੋਰ ਤੇਜ ਕਰਨਗੇ।