ਫ਼ਰੀਦਕੋਟ 'ਚ 28 ਸਾਲਾਂ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ - Young man commits suicide in Faridkot
ਫ਼ਰੀਦਕੋਟ: ਆਏ ਦਿਨ ਖੁਦਕੁਸ਼ੀਆਂ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਜਿਨ੍ਹਾਂ ਨੂੰ ਸੁਣ ਕੇ ਮਨ ਵਿੱਚ ਇਹ ਹੀ ਖਿਆਲ ਆਉਂਦਾ ਹੈ ਕਿ ਇਨਸਾਨੀ ਜ਼ਿੰਦਗੀ ਐਨੀ ਸਸਤੀ ਹੈ। ਇਸ ਤਰ੍ਹਾਂ ਹੀ ਜ਼ਿਲ੍ਹਾਂ ਫ਼ਰੀਦਕੋਟ ਦੇ 28 ਸਾਲਾਂ ਨੌਜਵਾਨ ਨੇ ਫਾਹਾ ਲੈ ਕੇ ਭੇਤਭਰੇ ਹਾਲਾਤਾਂ ਵਿੱਚ ਆਪਣੀ ਜ਼ਿੰਦਗੀ ਨੂੰ ਖ਼ਤਮ ਕਰ ਲਿਆ। ਫਾਹਾ ਲੈਣ ਦੇ ਕਾਰਨਾਂ ਦਾ ਅਜੇ ਤੱਕ ਨਹੀਂ ਲੱਗ ਸਕਿਆ। ਪੁਲਿਸ ਜਾਂਚ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਵਿਅਕਤੀ ਨਿੱਜੀ ਫਾਇਨਾਂਸ ਕੰਪਨੀ ਵਿਚ ਕੰਮ ਕਰਦਾ ਸੀ। ਵਿਅਕਤੀ ਦੇ ਫਾਹਾ ਲੈਣ ਦੀ ਖ਼ਬਰ ਸੁਣਦੇ ਹੀ ਨੌਜਵਾਨ ਵੈੱਲਫੇਅਰ ਸੁਸਾਇਟੀ ਦੀ ਟੀਮ ਘਟਨਾ ਵਾਲੀ ਥਾਂ 'ਤੇ ਪਹੁੰਚੀ। ਉਸ ਨੂੰ ਚੁੱਕ ਜੈਤੋ ਸਰਕਾਰੀ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ ਜਿੱਥੇ ਡਾਕਟਰ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਪੁਲਿਸ ਵੱਲੋਂ ਬਰੀਕੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ, ਮ੍ਰਿਤਕ ਨੌਜਵਾਨ ਦੀ ਪਹਿਚਾਣ ਸੁੱਖਾ ਸਿੰਘ (28ਸਾਲ) ਵਾਸੀ ਬਾਬਾ ਜੀਵਨ ਨਗਰ ਵਾਰਡ ਨੰ:2 ਵਜੋਂ ਹੋਈ ਹੈ।