ਦੁਬਈ 'ਚ ਗਏ ਨੌਜਵਾਨ ਦੀ ਹੋਈ ਮੌਤ
ਅੰਮ੍ਰਿਤਸਰ: ਸੁਨਹਿਰੀ ਭਵਿੱਖ ਦੇ ਸੁਪਨੇ ਦਿਲ 'ਚ ਸਜਾ ਕੇ ਦੁਬਈ ਗਏ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਚਾਟੀਵਿੰਡ ਲੇਲ੍ਹ ਦੇ ਹਰਦੀਪ ਸਿੰਘ ਜਿਸ ਦੀ ਦੁਬਈ 'ਚ ਅਚਾਨਕ ਮੌਤ ਹੋ ਗਈ ਸੀ। ਬੀਤੀ 25 ਅਗਸਤ ਨੂੰ ਕਰਜ਼ਾ ਚੁੱਕ ਕੇ ਆਪਣੇ ਪਰਿਵਾਰ ਦੀ ਬਿਹਤਰੀ ਲਈ ਦੁਬਈ ਕੰਮ ਕਰਨ ਵਾਸਤੇ ਗਿਆ ਸੀ। ਪਰ ਕੁੱਝ ਸਮਾਂ ਤੋਂ ਬਿਮਾਰ ਰਹਿਣ ਪਿੱਛੋ ਬੀਤੀ 20 ਅਪ੍ਰੈਲ ਨੂੰ ਉਸ ਦੀ ਮੌਤ ਹੋ ਗਈ ਸੀ। ਮ੍ਰਿਤਕ ਦੇ ਪਰਿਵਾਰ ਨੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ.ਐੱਸ.ਪੀ ਸਿੰਘ ਓਬਰਾਏ ਨਾਲ ਸੰਪਰਕ ਕਰ ਕੇ ਉਨ੍ਹਾਂ ਨੂੰ ਆਪਣੀ ਗਰੀਬੀ ਤੇ ਬੇਵਸੀ ਦਾ ਹਵਾਲਾ ਦਿੰਦਿਆਂ ਹਰਦੀਪ ਦੀ ਮ੍ਰਿਤਕ ਦੇ ਵਾਪਸ ਭਾਰਤ ਲੈ ਕੇ ਆਉਣ ਦੀ ਬੇਨਤੀ ਕੀਤੀ ਸੀ। ਉਸ ਦੇ ਪਰਿਵਾਰ ਦੀ ਮਦਦ ਲਈ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਤੇ ਉੱਘੇ ਸਮਾਜ ਸੇਵਕ ਡਾ.ਐਸ.ਪੀ ਸਿੰਘ ਓਬਰਾਏ ਨੇ ਅੱਗੇ ਆਉਂਦਿਆਂ ਜਿੱਥੇ ਮ੍ਰਿਤਕ ਦੇਹ ਭਾਰਤ ਉਸ ਦੇ ਵਾਰਸਾਂ ਤੱਕ ਪਹੁੰਚਾਉਣ ਦੀ ਜ਼ਿੰਮੇਵਾਰੀ ਚੁੱਕੀ ਹੈ। ਉੱਥੇ ਹੀ ਉਨ੍ਹਾਂ ਪੀੜਤ ਪਰਿਵਾਰ ਸਿਰ ਚੜ੍ਹਿਆ ਕਰਜ਼ਾ ਲਾਹੁਣ ਦੇ ਨਾਲ ਮ੍ਰਿਤਕ ਦੀ ਵਿਧਵਾ ਨੂੰ 3 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦਾ ਫੈਸਲਾ ਵੀ ਲਿਆ ਹੈ।