ਨਸ਼ੇ ਦੀ ਓਵਰਡੋਜ਼ ਨਾਲ ਹੋਈ ਇਕ ਨੌਜਵਾਨ ਦੀ ਮੌਤ, ਪੁਲ ਹੇਠੋਂ ਮਿਲੀ ਲਾਸ਼ - ਏ.ਐੱਸ.ਆਈ.
ਜਲੰਧਰ: ਇਥੋਂ ਦੇ ਕਸਬਾ ਫਿਲੌਰ ਵਿਖੇ ਮਈਆ ਦਰਬਾਰ ਦੇ ਸਾਹਮਣੇ ਪੁਲ ਹੇਠਾਂ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਉੱਥੇ ਸਨਸਨੀ ਫੈਲ ਗਈ, ਜਿਸ ਤੋਂ ਬਾਅਦ ਮੌਕੇ 'ਤੇ ਹੀ ਇਸ ਦੀ ਜਾਣਕਾਰੀ ਥਾਣਾ ਫਿਲੌਰ ਵਿਖੇ ਦੇ ਦਿੱਤੀ ਗਈ। ਇਸ ਮੌਕੇ ਏ.ਐੱਸ.ਆਈ. ਚਰਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਮਈਆ ਦਰਬਾਰ ਦੇ ਸਾਹਮਣੇ ਪੁਲ ਹੇਠਾਂ ਇਕ ਨੌਜਵਾਨ ਵਿਅਕਤੀ ਦੀ ਲਾਸ਼ ਮਿਲੀ ਹੈ। ਇਲਾਕੇ ਵਿਚੋਂ ਪੁੱਛ ਪਡ਼ਤਾਲ ਕਰਨ 'ਤੇ ਪਤਾ ਲੱਗਾ ਕਿ ਇਹ ਨੌਜਵਾਨ ਬੀਤੀ ਰਾਤ ਇੱਥੇ ਨਸ਼ੇ ਦੀ ਹਾਲਤ ਵਿੱਚ ਸੀ ਅਤੇ ਨਸ਼ੇ ਦੀ ਜ਼ਿਆਦਾ ਡੋਜ਼ ਲੈਣ ਦੇ ਨਾਲ ਇਸ ਵਿਅਕਤੀ ਦੀ ਮੌਤ ਹੋ ਗਈ। ਉਨ੍ਹਾਂ ਨੇ ਕਿਹਾ ਕਿ ਇਸ ਨੇ ਕਾਫੀ ਜ਼ਿਆਦਾ ਸ਼ਰਾਬ ਪੀਤੀ ਹੋਈ ਸੀ। ਵਿਅਕਤੀ ਦੀ ਫਿਲਹਾਲ ਪਛਾਣ ਨਹੀਂ ਹੋ ਸਕੀ ਅਤੇ ਇਸ ਨੇ ਵ੍ਹਾਈਟ ਕਮੀਜ਼ ਤੇ ਗ੍ਰੇਅ ਕਲਰ ਦੀ ਪੈਂਟ ਪਹਿਨੀ ਹੋਈ ਸੀ। ਫਿਲਹਾਲ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਵਿਖੇ ਰੱਖਵਾ ਦਿੱਤਾ ਗਿਆ ਹੈ।